
ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਸੀ ਕਿ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ (CBSA) ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿਦਿਅਕ ਅਦਾਰਿਆਂ ‘ਚ ਦਾਖ਼ਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ।
ਹੁਣ ਇਹ ਮਾਮਲਾ ਦਿਨੋਂ-ਦਿਨ ਹੋਰ ਭੱਖਦਾ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਗਾਇਕ ਐਲੀ ਮਾਂਗਟ ਤੇ ਸ਼ੈਰੀ ਮਾਨ ਇਨ੍ਹਾਂ ਦੇ ਹੱਕ ‘ਚ ਅੱਗੇ ਆਏ ਹਨ। ਗਾਇਕ ਸ਼ੈਰੀ ਮਾਨ ਤੇ ਐਲੀ ਮਾਂਗਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਤੇ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਸੜਕ ‘ਤੇ ਧਰਨਾ ਲਾ ਕੇ ਬੈਠੇ ਨਜ਼ਰ ਆ ਰਹੇ ਹਨ। ਐਲੀ ਮਾਂਗਟ ਨੇ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, ‘ਕੱਲ ਨੂੰ ਸਾਰੇ ਜਾਣੇ ਪਹੁੰਚੋ 11 ਵਜੇ 6900 ਏਅਰਪੋਰਟ ਰੋਡ ਮਿਸੀਸਾਗਾ।’