Punjab

ਟਰਾਂਸਪੋਰਟ ਮੰਤਰੀ ਨੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ, ਹੁਕਮ ਜਾਰੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ।

 

ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ ਜਿਸ ਕਾਰਨ ਪਾਸਿੰਗ ਸਰਟੀਫ਼ਿਕੇਟ ਦੀ ਪੈਂਡੈਂਸੀ ਵਧ ਗਈ ਹੈ। ਇਸ ਲਈ ਇਹ ਪੈਂਡੈਂਸੀ ਦੂਰ ਕਰਨ ਲਈ ਅੱਗੇ ਆ ਰਹੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਕੱਤਰ ਟਰਾਂਸਪੋਰਟ ਨੇ ਲਿਖਤੀ ਹੁਕਮ ਵੀ ਜਾਰੀ ਕੀਤੇ ਹਨ।

Back to top button