canada, usa ukPunjab

ਕੈਨੇਡਾ ‘ਚ ਅੱਤਵਾਦੀ ਡੱਲਾ ਅਤੇ ਗੈਂਗਸਟਰ ਗੁਰਜੰਟ ਗ੍ਰਿਫਤਾਰ, ਫਾਇਰਿੰਗ ਮਾਮਲੇ ‘ਚ ਆਇਆ ਨਵਾਂ ਮੋੜ

Terrorist Dalla and gangster Gurjant arrested in Canada

ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋ ਗਈ ਹੈ। ਅਰਸ਼ ਡੱਲਾ ਦੇ ਨਾਲ ਉਸ ਦਾ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕੈਨੇਡਾ ਦੇ ਪੀਲ ਏਰੀਆ ‘ਚ ਉਕਤ ਮਾਮਲੇ ਦੀ ਸੁਣਵਾਈ ਹੋਵੇਗੀ। ਅਦਾਲਤ ਵਿੱਚ ਹੋਣ ਵਾਲੀ ਸੁਣਵਾਈ ਦੀ ਲਿਸਟ ਵਿੱਚ ਅਰਸ਼ ਡੱਲਾ ਅਤੇ ਜੰਟਾ ਦੇ ਨਾਂ ਸ਼ਾਮਲ ਹਨ।

ਸੂਤਰਾਂ ਮੁਤਾਬਕ 28 ਅਕਤੂਬਰ ਨੂੰ ਹਾਲਟਨ ‘ਚ ਹੋਈ ਗੋਲੀਬਾਰੀ ‘ਚ ਅਰਸ਼ ਡੱਲਾ ਦੀ ਬਾਂਹ ‘ਤੇ ਗੋਲੀ ਲੱਗੀ ਸੀ। ਅਰਸ਼ ਆਪਣੀ ਕਾਰ ਵਿੱਚ ਗੁਰਜੰਟ ਦੇ ਨਾਲ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਨੇੜੇ ਆ ਕੇ ਰੁਕੀ ਅਤੇ ਦੂਜੀ ਕਾਰ ਤੋਂ ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਉਕਤ ਕਾਰ ਨੂੰ ਕਿਸੇ ਤਰ੍ਹਾਂ ਉਥੋਂ ਭਜਾਇਆ ਗਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਅਰਸ਼ ਡੱਲਾ ਵੱਲੋਂ ਦੋ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਦੇ ਕਾਰਤੂਸ ਪੁਲਿਸ ਨੇ ਬਰਾਮਦ ਕਰ ਲਏ ਹਨ।

ਗੁਰਜੰਟ ਸਿੰਘ ਸਣੇ ਅਰਸ਼ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਉਥੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਾਂਚ ਤੋਂ ਬਾਅਦ ਪੁਲਿਸ ਨੇ ਅਰਸ਼ ਦੇ ਘਰੋਂ ਕੁਝ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਅਰਸ਼ ਅਤੇ ਗੁਰਜੰਟ ਨੂੰ ਹਿਰਾਸਤ ਵਿੱਚ ਲੈ ਲਿਆ। ਦੋਵੇਂ ਤਿੰਨ ਦਿਨਾਂ ਲਈ ਪੀਲ ਪੁਲਿਸ ਦੇ ਰਿਮਾਂਡ ‘ਤੇ ਸਨ। ਦੱਸ ਦੇਈਏ ਕਿ ਗੁਰਜੰਟ ਸਿੰਘ ਉਰਫ ਜੰਟਾ ਵੀ ਪੰਜਾਬ ਪੁਲਿਸ ਨੂੰ 2 ਦਰਜਨ ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਸੀ।

ਪੁਲਿਸ ਜਾਂਚ ‘ਚ ਕੀ ਹੋਇਆ ਖੁਲਾਸਾ?

ਕੈਨੇਡੀਅਨ ਪੁਲਿਸ ਗੈਂਗਸਟਰ ਡੱਲਾ ‘ਤੇ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਡੱਲਾ ਵਿਖੇ ਗੋਲੀ ਲਾਰੈਂਸ ਬਿਸ਼ਨੋਈ ਦੇ ਕਿਸੇ ਸ਼ੂਟਰ ਨੇ ਨਹੀਂ, ਸਗੋਂ ਉਸ ਦੇ ਹੀ ਇੱਕ ਗੁਰਗੇ ਨੇ ਚਲਾਈ ਸੀ। ਦੱਸ ਦੇਈਏ ਕਿ ਡੱਲਾ ਨੇੜੇ ਹਥਿਆਰਾਂ ਦਾ ਵੱਡਾ ਭੰਡਾਰ ਮਿਲਿਆ ਹੈ। ਜਿਸ ਵਿੱਚ ਇੱਕ ਰਾਈਫਲ, ਇੱਕ ਸ਼ਾਟਗਨ, ਇੱਕ ਪਿਸਤੌਲ ਅਤੇ 15 ਅਤੇ 35 ਰਾਉਂਡ ਦੇ ਦੋ ਮੈਗਜ਼ੀਨ ਸ਼ਾਮਲ ਹਨ।

Back to top button