
ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਗਿਆ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਗੁਰਗਿਆਂ ਨੇ ਗੋਲੀਆਂ ਚਲਾ ਦਿੱਤੀਆਂ।
ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਕ ਰਾਤ ਕਰੀਬ ਡੇਢ ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਸਬੂਤ ਮਿਟਾਉਣ ਲਈ ਉਸ ਦੀ ਗੱਡੀ ਨੂੰ ਵੀ ਅੱਗ ਲਾ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।
ਅਮਰਪ੍ਰੀਤ ਸਿੰਘ ਸਮਰਾ ਉਰਫ ਚੱਕੀ ਸੰਯੁਕਤ ਰਾਸ਼ਟਰ (UN) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਸ ਦੇ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਵਿਚਕਾਰ ਕਾਰੋਬਾਰ ਨੂੰ ਲੈ ਕੇ ਦੁਸ਼ਮਣੀ ਸੀ। ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ।