
ਪਿੰਡ ਪਮਾਲੀ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਸਪੁੱਤਰ ਹਰਜਿੰਦਰ ਸਿੰਘ ਪਮਾਲੀ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਨਵਜੋਤ ਅਜੇ 9 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਓਂਟਾਰੀਓ ਸ਼ਹਿਰ ਦੇ ਮਿਸੀਸਾਗਾ ਵਿਚ ਪੜ੍ਹਾਈ ਕਰ ਰਿਹਾ ਸੀ।
ਦੇਰ ਰਾਤ ਖਬਰ ਮਿਲੀ ਕਿ ਨਵਜੋਤ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲ ਦੀ ਧੜਕਣ ਰੁਕਣ ਕਰਕੇ ਨਵਜੋਤ ਸਿੰਘ ਦੀ ਮੌਤ ਹੋ ਗਈ। ਪੁੱਤ ਦੀ ਅਚਾਨਕ ਹੋਈ ਮੌਤ ਕਾਰਨ ਪਰਿਵਾਰ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।