ਕੈਨੇਡਾ ਵਿੱਚ ਕੰਮ ਕਰਨ ਦੀ ਚਾਹਤ ਰੱਖਣ ਵਾਲਿਆ ਨੂੰ ਕੈਨੇਡੀਅਨ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਵਰਕ ਪਰਮਿਟ ਵਾਲਿਆ ਦਾ ਦਾਖ਼ਲਾ 3 ਸਤੰਬਰ ਤੋਂ ਬੰਦ ਕੀਤਾ ਜਾ ਰਿਹਾ ਹੈ। ਕੈਨੇਡਾ ਦੇ ਰਾਜ ਕਿਊਬਿਕ ਵਿੱਚ ਵਰਕ ਪਰਮਿਟ ਬੰਦ ਕੀਤਾ ਜਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਊਬਿਕ ਨੇ ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ ਵਾਲੀਆਂ ਅਰਜ਼ੀਆਂ ਨੂੰ 3 ਸਤੰਬਰ ਤੋਂ ਬੰਦ ਕਰ ਦਾ ਐਲਾਨ ਕੀਤਾ ਹੈ।
ਮੀਡੀਆ ਰਿਪੋਰਟ ਮੁਤਾਬਿਕ ਇਹ ਰੋਕ 6 ਮਹੀਨੇ ਤੱਕ ਜਾਰੀ ਰਹੇਗੀ।
27.47 ਪ੍ਰਤੀ ਘੰਟਾ ਤੋਂ ਘੱਟ ਉਜਰਤ ਵਾਲੀਆਂ ਅਰਜ਼ੀਆਂ ਪ੍ਰਵਾਨ ਨਹੀਂ
ਫੈਡਰਲ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ 27.47 ਪ੍ਰਤੀ ਘੰਟਾ ਤੋਂ ਘੱਟ ਉਜਰਤ ਵਾਲੀਆਂ ਅਰਜ਼ੀਆਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਕਿਊਬੈਕ ਵਿਚ ਦਰਮਿਆਨੀ ਉਜਰਤ ਦਰ 27 ਡਾਲਰ ਚੱਲ ਰਹੀ ਹੈ ਅਤੇ ਸੂਬਾ ਸਰਕਾਰ ਘੱਟ ਤੋਂ ਘੱਟ ਟੈਂਪਰੇਰੀ ਰੈਜ਼ੀਡੈਂਟਸ ਨੂੰ ਸੱਦਣ ਦੀ ਇੱਛੁਕ ਹੈ। ਕਿਊਬੈਕ ਦੇ ਪ੍ਰੀਮੀਅਰ ਫਰਾਂਸਵਾ ਲੈਗੋ ਕਈ ਮਹੀਨੇ ਤੋਂ ਕੈਨੇਡਾ ਸਰਕਾਰ ਨੂੰ ਅਜਿਹੀਆਂ ਪਾਬੰਦੀਆਂ ਲਾਗੂ ਕਰਨ ਦਾ ਸੱਦਾ ਦੇ ਰਹੇ ਸਨ ਜਿਨ੍ਹਾਂ ਰਾਹੀਂ ਆਰਜ਼ੀ ਪ੍ਰਵਾਸ ਨੂੰ ਠੱਲ੍ਹ ਪਾਈ ਜਾ ਸਕੇ।
6 ਮਹੀਨੇ ਲਈ ਵਰਕ ਵੀਜ਼ੇ ਉੱਤੇ ਰੋਕ
3 ਸਤੰਬਰ ਤੋਂ, ਮਾਂਟਰੀਅਲ ਵਿੱਚ ਬਿਨੈਕਾਰਾਂ ਲਈ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (LMIAs) ਦੀ ਪ੍ਰੋਸੈਸਿੰਗ $27.47 CAD (ਕਿਊਬਿਕ ਔਸਤ ਘੰਟਾਵਾਰ ਤਨਖਾਹ) ਤੋਂ ਘੱਟ ਘੰਟਾਵਾਰ ਤਨਖਾਹ ਵਾਲੇ ਨੌਕਰੀ ਦੀਆਂ ਪੇਸ਼ਕਸ਼ਾਂ ਲਈ ਮੁਅੱਤਲ ਕਰ ਦਿੱਤੀ ਜਾਵੇਗੀ। ਇਹ ਉਪਾਅ ਅਗਲੇ ਛੇ ਮਹੀਨਿਆਂ ਲਈ ਲਾਗੂ ਰਹਿਣ ਦੀ ਉਮੀਦ ਹੈ ਅਤੇ ਕੈਨੇਡਾ ਦੀ ਸੰਘੀ ਸਰਕਾਰ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ।ਮੁਅੱਤਲੀ ਦੀ ਘੋਸ਼ਣਾ ਅੱਜ ਸਵੇਰੇ ਕਿਊਬਿਕ ਦੇ ਪ੍ਰੀਮੀਅਰ ਫ੍ਰਾਂਕੋਇਸ ਲੇਗੌਲਟ ਅਤੇ ਕਿਊਬਿਕ ਦੇ ਇਮੀਗ੍ਰੇਸ਼ਨ ਮੰਤਰੀ ਕ੍ਰਿਸਟੀਨ ਫਰੇਚੇਟ ਦੁਆਰਾ ਕੀਤੀ ਗਈ ਸੀ।
3 ਸਤੰਬਰ ਤੋਂ ਲਾਗੂ ਹੋ ਰਹੇ ਨਵੇਂ ਇਮੀਗ੍ਰੇਸ਼ਨ ਨਿਯਮ
ਰਿਪੋਰਟ ਦੱਸਦੀ ਹੈ ਕਿ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਨਾ ਸਿਰਫ ਸਰੀਰਕ ਅਤੇ ਮਾਨਸਿਕ ਤਸੀਹੇ ਝੱਲਣੇ ਪੈ ਰਹੇ ਹਨ ਸਗੋਂ ਇੰਪਲੌਇਰ ਤਨਖਾਹਾਂ ਦੇਣ ਤੋਂ ਵੀ ਸਾਫ ਮੁੱਕਰ ਜਾਂਦੇ ਹਨ। ਵਿਦੇਸ਼ੀ ਕਾਮਿਆਂ ਨਾਲ ਬੇਹੱਦ ਮੰਦੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਸੈਕਸ਼ੁਅਲ ਹੈਰਾਸਮੈਂਟ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਰਿਪੋਰਟ ਵਿਚ ਕੈਨੇਡਾ ਸਰਕਾਰ ਨੂੰ ਆਰਜ਼ੀ ਵਿਦੇਸ਼ੀ ਕਾਮਿਆਂ ਨਾਲ ਸਬੰਧਤ ਨਿਯਮਾਂ ਵਿਚ ਵੱਡੀ ਤਬਦੀਲੀ ਕਰਨ ਦਾ ਸੱਦਾ ਦਿਤਾ ਗਿਆ ਹੈ।