ChandigarhPunjabWorld
ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਈ, SGPC ਨੇ ਲਿਆ ਸਖਤ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋਸਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ, ਦਾ ਸਖਤ ਨੋਟਿਸ ਲੈਂਦਿਆਂ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਔਰਤ ਦੀ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੇ ਮਨਾ ਨੂੰ ਭਾਰੀ ਠੇਸ ਪੁੱਜੀ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਹੈ।
ਉਨ੍ਹਾਂ ਕਿਹਾ ਕਿ ਕੁਝ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਸੱਟ ਮਾਰ ਰਹੇ ਹਨ












