IndiaPunjab

ਕੈਨੇਡਾ ‘ਚ ਬੇਟੇ ਨੂੰ ਮਿਲਣ ਗਏ ਮਾਪਿਆਂ ਨੂੰ ਉਸ ਦੀ ਲਾਸ਼ ਲੈ ਕੇ ਵਾਪਸ ਆਉਣਾ ਪਿਆ

ਤਰਨਤਾਰਨ|ਜ਼ਿਲੇ ਦੇ ਪਿੰਡ ਬਾਣੀਆ ਵਿਖੇ ਪਿੰਡ ਨਾਲ ਸੰਬੰਧਤ ਪੰਜਾਬ ਪੁਲਿਸ ਦੇ ਏ. ਐਸ. ਆਈ. ਸਤਨਾਮ ਸਿੰਘ ਬਾਵਾ ਆਪਣੀ ਪਤਨੀ ਜਗਦੀਸ਼ ਕੌਰ ਨਾਲ ਜਿਸ ਬੇਟੇ ਨੂੰ ਮਿਲਣ ਲਈ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਏ ਸਨ, ਉਸ ਬੇਟੇ ਦੀ ਲਾਸ਼ ਲੈ ਕੇ ਆਉਣਾ ਪਵੇਗਾ। ਇਹ ਸ਼ਾਇਦ ਇਸ ਮਾਂ-ਬਾਪ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ। 2016 ਵਿੱਚ ਸਟੱਡੀ ਬੇਸ ‘ਤੇ ਕੈਨੇਡਾ ਗਏ ਨਵਰੂਪ ਜੌਹਲ ਅਚਾਨਕ ਕਿਸੇ ਬੀਮਾਰੀ ਦਾ ਸ਼ਿਕਾਰ ਹੋ ਗਿਆ। ਕੁਝ ਸਮੇਂ ਪਹਿਲਾਂ ਬੇਟੇ ਨਵਰੂਪ ਜੌਹਲ ਨੂੰ ਮਿਲਣ ਲਈ ਉਸ ਦੇ ਪਿਤਾ ਏ.ਐਸ.ਆਈ. ਸਤਨਾਮ ਸਿੰਘ ਬਾਵਾ ਅਤੇ ਮਾਂ ਜਗਦੀਸ਼ ਕੌਰ ਕੈਨੇਡਾ ਗਏ ਹੋਏ ਸਨ, ਜਿਨ੍ਹਾਂ ਨੇ ਆਪਣੇ ਪੁੱਤਰ ਦੀ ਲਾਸ਼ ਨੂੰ ਕੈਨੇਡਾ ਤੋਂ ਆਪਣੇ ਘਰ ਵਿੱਚ ਲਿਆ ਕੇ ਰੋਂਦੇ ਹੋਏ ਆਪਣੇ ਪੁੱਤਰ ਦਾ ਅੱਜ ਅੰਤਿਮ ਸੰਰਕਾਰ ਕਰ ਦਿੱਤਾ।

Back to top button