ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ। ਇਸ ਕਾਰਨ ਅਗਸਤ ਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ।
ਹਾਸਲ ਜਾਣਕਾਰੀ ਮੁਤਾਬਕ ਮੁੱਖ ਤੌਰ ‘ਤੇ ਓਂਟਾਰੀਓ ਦੇ ਨਾਰਦਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹੀ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ। ਇਸ ਲਈ ਕੈਨੇਡਾ ਜਾਣ ਲਈ ਇੱਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖਰੀਦ ਲਈਆਂ ਸਨ। ਹੁਣ ਨਵੀਂ ਮੁਸੀਬਤ ਖੜ੍ਹੀ ਹੋਣ ਮਗਰੋਂ ਇਹ ਹਵਾਈ ਕਿਰਾਇਆ ਰਿਫੰਡ ਵੀ ਨਹੀਂ ਹੋ ਸਕਦਾ।