ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਮੁਲਜ਼ਮ ਨੇ ਅਦਾਲਤ ਵਿੱਚ ਸਵੀਕਾਰ ਕੀਤਾ ਸੀ ਕਿ ਉਸ ਨੇ ਚਾਰ ਸਾਲਾਂ ਵਿੱਚ 800 ਤੋਂ ਵੱਧ ਲੋਕਾਂ ਨੂੰ ਕੈਨੇਡਾ ਤੋਂ ਅਮਰੀਕਾ ਵਿੱਚ ਲਿਆਂਦਾ ਸੀ। ਇਸ ਕੰਮ ਲਈ 500,000 ਡਾਲਰ ਤੋਂ ਵੱਧ ਲਏ ਸਨ।
ਹਾਸਲ ਜਾਣਕਾਰੀ ਮੁਤਾਬਕ 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ ਜ਼ਿਲ੍ਹਾ ਅਦਾਲਤ ਨੇ ਸਜ਼ਾ ਸੁਣਾਈ।