Jalandhar

ਮੱਚਿਆ ਹੜਕੰਪ! ਜਲੰਧਰ ਦੀ ਅਦਾਲਤ ਵਲੋਂ ਪੁਲਿਸ ਕਮਿਸ਼ਨਰ ਖਿਲਾਫ਼ ਜ਼ਮਾਨਤੀ ਵਾਰੰਟ ਜਾਰੀ

Jalandhar court issues bailable warrant against Police Commissioner

Jalandhar court issues bailable warrant against Police Commissioner

ਜਲੰਧਰ ਦੀ ਇੱਕ ਅਦਾਲਤ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਉਨ੍ਹਾਂ ਨੂੰ ਬੁੱਧਵਾਰ ਨੂੰ ਨਿੱਜੀ ਤੌਰ ’ਤੇ ਹਾਜ਼ਰ ਹੋਣ ਅਤੇ 5,000 ਰੁਪਏ ਦੀ ਜ਼ਮਾਨਤ ਰਕਮ ਜਮ੍ਹਾਂ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਾਰਵਾਈ ਅਦਾਲਤ ਦੇ ਸਾਹਮਣੇ ਵਾਰ-ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਹਾਜ਼ਰ ਨਾ ਹੋਣ ’ਤੇ ਕੀਤੀ ਗਈ ਹੈ।

 

ਇਹ ਮਾਮਲਾ ਸਾਲ 2024 ਦਾ ਹੈ, ਜਦੋਂ ਪੁਲਿਸ ਵੱਲੋਂ ਇੱਕ ਵਿਅਕਤੀ ਖ਼ਿਲਾਫ਼ NDPS (ਨਸ਼ਿਆਂ ਵਾਲੇ ਪਦਾਰਥ) ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਨਾਲ ਜੁੜੇ ਤੱਥਾਂ ਅਤੇ ਜਾਂਚ ਪ੍ਰਕਿਰਿਆ ਬਾਰੇ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਸੁਣਵਾਈ ਦੌਰਾਨ, ਅਦਾਲਤ ਨੇ ਸੰਬੰਧਤ ਸਮੇਂ ਵਿੱਚ ਜ਼ਿੰਮੇਵਾਰ ਅਧਿਕਾਰੀ ਹੋਣ ਦੇ ਨਾਤੇ ਤਤਕਾਲੀ ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕਈ ਵਾਰ ਹਾਜ਼ਰ ਹੋਣ ਲਈ ਬੁਲਾਇਆ ਸੀ।

 

ਅਦਾਲਤ ਦੇ ਰਿਕਾਰਡ ਮੁਤਾਬਕ, ਵਾਰ-ਵਾਰ ਸੰਮਨ ਜਾਰੀ ਹੋਣ ਦੇ ਬਾਵਜੂਦ ਸਵਪਨ ਸ਼ਰਮਾ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ, ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਫੈਸਲਾ ਕੀਤਾ। ਯਾਦ ਰਹੇ ਕਿ ਜਦੋਂ NDPS ਐਕਟ ਦੇ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਸੀ, ਉਸ ਸਮੇਂ ਸਵਪਨ ਸ਼ਰਮਾ ਜਲੰਧਰ ਦੇ ਪੁਲਿਸ ਕਮਿਸ਼ਨਰ ਦੇ ਪਦ ‘ਤੇ ਤਾਇਨਾਤ ਸਨ।

Back to top button