ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਨਵੇਂ ਸਾਲ ‘ਤੇ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ। ਜ਼ਿਕਰਯੋਗ ਹੈ ਕਿ ਕੈਨੇਡਾ ਨੇ ਉਨ੍ਹਾਂ ਲੋਕਾਂ ਨੂੰ ਵੀ ਝਟਕਾ ਦਿੱਤਾ ਹੈ ਜਿਨ੍ਹਾਂ ਨੇ ਪਹਿਲਾਂ ਸਟੱਡੀ ਅਤੇ ਪੀਆਰ ਵੀਜ਼ਿਆਂ ਲਈ ਅਪਲਾਈ ਕੀਤਾ ਸੀ ਅਤੇ ਪਿਛਲੇ ਸਾਲ ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਕਰ ਦਿੱਤੇ ਗਏ ਸਨ।
ਦਰਅਸਲ, ਰਿਹਾਇਸ਼ ਦੀ ਘਾਟ ਦਾ ਸਾਹਮਣਾ ਕਰਦੇ ਹੋਏ, ਕੈਨੇਡਾ ਨੇ ਵਿਦੇਸ਼ੀਆਂ ਨੂੰ ਰਿਹਾਇਸ਼ੀ ਜਾਇਦਾਦ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਸ਼ੁਰੂ ਹੋ ਗਈ ਸੀ। ਇਸ ਨਿਯਮ ਨੂੰ ਲਾਗੂ ਕਰਨ ਦੇ ਨਾਲ-ਨਾਲ ਕੈਨੇਡੀਅਨ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਸਿਰਫ਼ ਸ਼ਹਿਰ ਦੀਆਂ ਰਿਹਾਇਸ਼ਾਂ ‘ਤੇ ਹੀ ਲਾਗੂ ਹੋਵੇਗੀ। ਇਹ ਪਾਬੰਦੀ ਸਮਰ ਕਾਟੇਜ ਵਰਗੀਆਂ ਜਾਇਦਾਦਾਂ ‘ਤੇ ਲਾਗੂ ਨਹੀਂ ਹੋਵੇਗੀ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕਾਂ ਦੀ ਸਹੂਲਤ ਲਈ ਜਾਇਦਾਦ ਨੂੰ ਲੈ ਕੇ 2021 ਵਿੱਚ ਚੋਣ ਪ੍ਰਚਾਰ ਦੌਰਾਨ ਇਹ ਪ੍ਰਸਤਾਵ ਰੱਖਿਆ ਸੀ।