
ED officer who summoned Captain Amarinder Singh transferred
ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਈ. ਡੀ. ਅਧਿਕਾਰੀ ਰਵੀ ਤਿਵਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਦਾ ਤਬਾਦਲਾ ਚੇਨਈ ਕੀਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਲੋਜ਼ਰ ਰਿਪੋਰਟ ਲੀਕ ਹੋਣ ਦੇ ਮਾਮਲੇ ਵਿਚ ਇਹ ਵੱਡੀ ਕਾਰਵਾਈ ਕੀਤੀ ਗਈ ਹੈ।
ਇਹ ਉਹੀ ਆਈ. ਆਰ. ਐੱਸ. ਅਧਿਕਾਰੀ ਹਨ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕਰਕੇ ਈ. ਡੀ. ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਸੀ।









