21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਸੁਨਾਮ ਅਦਾਲਤ ਨੇ ਕੁੱਟਮਾਰ ਨਾਲ ਸਬੰਧਤ 15 ਸਾਲ ਪੁਰਾਣੇ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੂੰ ਦੋ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਐਡਵੋਕੇਟ ਐਚਸੀ ਅਰੋੜਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਸਰਕਾਰ ਨੂੰ ਪੱਤਰ ਲਿਖਿਆ ਹੈ।
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨ ਲਈ ਪੱਤਰ ਲਿਖੇ ਜਾਣ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਸ.ਸੀ ਅਰੋੜਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਹੈ।