Punjab
ਕੈਬਨਿਟ ਮੰਤਰੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ; ਪਰਿਵਾਰ ਵੱਲੋਂ ਗੰਭੀਰ ਇਲਜ਼ਾਮ
Cabinet minister's gunman dies after being shot;

ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਕੀਰਤ ਸਿੰਘ ਗੋਲਡੀ ਨੂੰ ਗੋਲੀ ਲੱਗੀ ਹੈ। ਉਸ ਦੀ ਮੌਕੇ ‘ਤੇ ਮੌਤ ਹੋ ਗਈ। ਗੋਲਡੀ ਖੰਨਾ ਦੇ ਰਾਮਪੁਰ ਪਿੰਡ ਦਾ ਰਹਿਣ ਵਾਲਾ ਸੀ।
ਹਾਲਾਂਕਿ ਪਰਿਵਾਰ ਵੱਲੋਂ ਗੰਭੀਰ ਇਲਜ਼ਾਮ ਲਗਾਏ ਗਏ ਕਿ ਪਿੰਡ ਵਿਚ ਹੀ ਉਨ੍ਹਾਂ ਦਾ ਮੁੰਡਾ ਕਿਸੇ ਦੇ ਘਰ ਗਿਆ ਸੀ ਤੇ ਝਗੜੇ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਅਜੇ ਖੁਲਾਸਾ ਨਹੀਂ ਹੋਇਆ ਕਿ ਮੌਤ ਦੇ ਪਿੱਛੇ ਵਜ੍ਹਾ ਕੀ ਹੈ। ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾ ਲੈਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਗੁਰਕੀਰਤ ਸਿੰਘ ਗੋਲਡੀ ਦੀ ਭੈਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲਡੀ ਦੀ ਕਿਸੇ ਕੁੜੀ ਨਾਲ ਗੱਲਬਾਤ ਸੀ ਤੇ ਉਸ ਦਾ ਵਿਆਹ ਹੋ ਗਿਆ ਪਰ ਵਿਆਹ ਦੇ ਬਾਅਦ ਵੀ ਉਹ ਗੋਲਡੀ ਨਾਲ ਗੱਲਾਂ-ਬਾਤਾਂ ਕਰਦੀ ਰਹੀ ਪਰ ਅੱਜ ਅਚਾਨਕ ਉਸ ਨੂੰ ਘਰੇ ਬੁਲਾ ਕੇ ਉਸ ਨੂੰ ਗੋਲੀ ਮਾਰ ਦਿੱਤੀ ਗਈ।