JalandharPunjab

SGPC ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੀਆਂ ਦਸਤਾਰਾਂ ਬੰਨ ਕੇ ਰੋਸ ਮਾਰਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਉਲੀਕਣ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਤੋਂ ਡੀਸੀ ਦਫ਼ਤਰ ਤੱਕ ਕਾਲੀਆਂ ਦਸਤਾਰਾਂ ਬੰਨ ਕੇ ਤ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।

ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਹੋਇਆ ਸੀ ਕਿ ਸਿੱਖ ਜਥੇਬੰਦੀਆਂ ਮਿਲ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਗਰਾਮ ਉਲੀਕਣ।

Back to top button