IndiaJalandhar

ਕੋਚਿੰਗ ਸੈਂਟਰ ‘ਚ ਅੱਗ ਲੱਗਣ ਕਾਰਨ 15 ਬੱਚਿਆਂ ਦੀ ਮੌਤ, PM ਮੋਦੀ ,ਰਾਸ਼ਟਰਪਤੀ ਨੇ ਜਤਾਇਆ ਦੁੱਖ

15 children die in fire at coaching centre, PM Modi, President express grief

15 children die in fire at coaching centre, PM Modi, President express grief

ਲਖਨਊ ਦੇ ਅਲੀਗੰਜ ਇਲਾਕੇ ਵਿੱਚ ਸੋਮਵਾਰ ਦੁਪਹਿਰ ਇੱਕ ਕਮਰਸ਼ੀਅਲ ਕੰਪਲੈਕਸ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ ਕਰੀਬ 15 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਅੱਗ ਇਮਾਰਤ ਵਿੱਚ ਚੱਲ ਰਹੇ ਇੱਕ ਕੋਚਿੰਗ ਸੈਂਟਰ ਵਿੱਚ ਲੱਗੀ, ਜਿਸ ਤੋਂ ਬਾਅਦ ਪੂਰੀ ਇਮਾਰਤ ਅੱਗ ਦੀ ਲਪੇਟ ਵਿੱਚ ਆ ਗਈ। ਇਮਾਰਤ ਵਿੱਚ ਪੈੱਟ ਸ਼ਾਪ, ਲਾਇਬ੍ਰੇਰੀ, ਗੇਮਿੰਗ ਜ਼ੋਨ ਅਤੇ ਕੋਚਿੰਗ ਸੈਂਟਰ ਚੱਲ ਰਹੇ ਸਨ।

ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਲਖਨਊ ਵਿੱਚ ਹੋਈ ਭਿਆਨਕ ਅੱਗ ਦੀ ਘਟਨਾ ਵਿੱਚ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ।  ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।”

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਦੁੱਖ ਪ੍ਰਗਟਾਇਆ

ਰਾਜਨਾਥ ਸਿੰਘ ਨੇ ਐਕਸ ’ਤੇ ਪੋਸਟ ਕਰਦਿਆਂ ਕਿਹਾ ਕਿ ਲਖਨਊ ਦੇ ਅਲੀਗੰਜ ਇਲਾਕੇ ਵਿੱਚ ਕੋਚਿੰਗ ਸੈਂਟਰ ਵਿੱਚ ਅੱਗ ਲੱਗਣ ਕਾਰਨ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਹਨਾਂ ਪਰਿਵਾਰਾਂ ਨਾਲ ਹਨ ,ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ  “ਲਖਨਊ ਦੇ ਇੱਕ ਕੋਚਿੰਗ ਸੈਂਟਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਕਈ ਲੋਕਾਂ ਦੀ ਮੌਤ ਅਤੇ ਜ਼ਖਮੀ ਹੋਣ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਸਾਰੇ ਦੁਖੀ ਪਰਿਵਾਰਾਂ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਉਮੀਦ ਕਰਦਾ ਹਾਂ।”

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਜਤਾਇਆ ਦੁੱਖ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਮੈਨੂੰ ਹੁਣੇ ਹੀ ਲਖਨਊ ਵਿੱਚ ਵਾਪਰੀ ਇਸ ਦੁਖਦਾਈ ਅੱਗ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਹੈ। ਇਸ ਦੀ ਚਪੇਟ ਵਿੱਚ ਆ ਕੇ ਕੁਝ ਬੱਚਿਆਂ ਦੀ ਮੌਤ ਹੋ ਗਈ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।

Back to top button