ਕੌਂਸਲਰ ਦੇ ਵਿਆਹ ਵਾਲੇ ਘਰ ‘ਤੇ ਅੰਨ੍ਹੇਵਾਹ ਗੋਲ਼ੀਬਾਰੀ, 200 ਰਾਊਂਡ ਕੀਤੇ ਫਾਇਰ
Indiscriminate firing at councillor's marriage house, 200 rounds fired
ਫ਼ਿਰੋਜ਼ਪੁਰ ‘ਚ ਕੌਂਸਲਰ ਦੇ ਵਿਆਹ ਵਾਲੇ ਘਰ ‘ਤੇ ਨਸ਼ਾ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਵੱਲੋਂ ਕਰੀਬ 200 ਰਾਉਂਡ ਫਾਇਰ ਕੀਤੇ ਗਏ। ਗੋਲੀ ਲੱਗਣ ਨਾਲ ਔਰਤ ਜ਼ਖਮੀ ਹੋ ਗਈ ਹੈ। ਉਸ ਦੇ ਢਿੱਡ ਵਿੱਚ ਦੋ ਗੋਲੀਆਂ ਲੱਗੀਆਂ। ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗੋਲੀਬਾਰੀ ਦੌਰਾਨ ਪਰਿਵਾਰ ਅਤੇ ਰਿਸ਼ਤੇਦਾਰ ਘਰ ਵਿੱਚ ਮੌਜੂਦ ਸਨ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਲੁਕ ਕੇ ਆਪਣੀ ਜਾਨ ਬਚਾਈ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ੀਰਾ ਦੇ ਵਾਰਡ ਨੰਬਰ ਇੱਕ ਦੀ ਕੌਂਸਲਰ ਰੇਸ਼ਮ ਕੌਰ ਨੇ ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਦਾ ਪਰਦਾਫਾਸ਼ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਇਸ ਇਲਾਕੇ ਵਿੱਚ ਚਿਟਾ (ਨਸ਼ਾ) ਖੰਡ ਵਾਂਗ ਵੇਚਿਆ ਜਾ ਰਿਹਾ ਹੈ। ਇੱਕ ਦਿਨ ਪਹਿਲਾਂ ਐਤਵਾਰ ਨੂੰ ਰੇਸ਼ਮ ਕੌਰ ਦੇ ਬੇਟੇ ਦਾ ਵਿਆਹ ਸੀ। ਰਿਸ਼ਤੇਦਾਰ ਤੇ ਹੋਰ ਲੋਕ ਘਰ ਆਏ ਹੋਏ ਸਨ। ਘਰ ਵਿੱਚ ਖੁਸ਼ੀ ਦਾ ਮਾਹੌਲ ਸੀ। ਇਸ ਤੋਂ ਬਾਅਦ ਪਰਿਵਾਰ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਰੇਸ਼ਮ ਦਾ ਦਾਅਵਾ ਹੈ ਕਿ ਉਸ ਨੇ ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ।