Punjab
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤ ‘ਤੇ ਹਮਲਾ, FIR ਦਰਜ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤ ‘ਤੇ ਹਮਲਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਬਦਮਾਸ਼ਾਂ ਨੇ ਅਜੇਵੀਰ ਸਿੰਘ ਦੀ ਗੱਡੀ ਘੇਰ ਕੇ ਹਮਲਾ ਕੀਤਾ। ਇਸ ਸਬੰਧੀ ਰੋਪੜ ਦੇ SSP ਵਿਵੇਕਸ਼ੀਲ ਸੋਨੀ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੁਲਿਸ ਨੇ ਕਰਵਾਈ ਕਰਦਿਆਂ ਨੂਰਪੁਰ ਬੇਦੀ ‘ਚ ਬਦਮਾਸ਼ਾਂ ਵਿਰੁੱਧ ਮਾਮਲਾ ਦਰਜ ਕਰ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।









