ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਲਮ ‘ਐਮਰਜੈਂਸੀ’ ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਭਿਨੇਤਰੀ ਕੰਗਨਾ ਰਣੌਤ ਜੋ ਕਿ ਆਪਣੇ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰੀ ਹੋਈ ਹੈ, ਨੇ ਜਾਣਬੁੱਝ ਕੇ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੀ ਨੀਅਤ ਨਾਲ ਇਹ ਫਿਲਮ ਬਣਾਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਨੇ ਕੰਗਨਾ ਰਣੌਤ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।