PunjabEducation

ਕੱਲ੍ਹ ਨੂੰ ਸਕੂਲਾਂ ਵਿਚ ਛੁੱਟੀ ਵਾਰੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ…!

Education Minister Bains makes a big statement regarding the holiday in schools tomorrow...

Education Minister Bains makes a big statement regarding the holiday in schools tomorrow…

ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਿਸ ਕਾਰਵਾਈ, ਮਾਮਲੇ ਦਰਜ ਕਰਨ ਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ ‘ਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਸਕੂਲ ਬੰਦ ਜਾਂ ਖੁੱਲ੍ਹੇ ਰਹਿਣਗੇ, ਇਸ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਛੁੱਟੀ ਬਾਰੇ ਸਪਸ਼ਟ ਕਰ ਦਿੱਤਾ ਹੈ।

ਦੂਜੇ ਪਾਸੇ, ਕੌਮੀ ਮੋਰਚੇ ਦੇ ਇਸ ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਵਾਰਿਸ ਪੰਜਾਬ ਦੇ, ਦਲ ਖ਼ਾਲਸਾ, ਹਵਾਰਾ ਕਮੇਟੀ ਸਣੇ ਵੱਖ-ਵੱਖ ਪੰਥਕ, ਕਿਸਾਨਾਂ-ਮਜ਼ਦੂਰਾਂ ਅਤੇ ਸਮਾਜਿਕ ਸੰਗਠਨਾਂ ਵੱਲੋਂ ਖੁੱਲ੍ਹਾ ਸਮਰਥਨ ਮਿਲਿਆ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਸਾਰੇ ਵਿਦਿਅਕ ਅਦਾਰੇ ਅਤੇ ਦਫ਼ਤਰ 21 ਅਗਸਤ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਕੌਮੀ ਇਨਸਾਫ਼ ਮੋਰਚੇ ਨੇ ਆਮ ਜਨਤਾ ਨੂੰ ਬੰਦ ਨੂੰ ਸ਼ਾਂਤੀਪੂਰਨ ਢੰਗ ਨਾਲ ਸਫਲ ਬਣਾਉਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਖੁਦ ਆਪਣੇ ਅਦਾਰੇ ਬੰਦ ਰੱਖਣ ਤਾਂ ਜੋ ਕਿਸੇ ਨੂੰ ਵੀ ਉਨ੍ਹਾਂ ਨੂੰ ਬੰਦ ਕਰਨ ਲਈ ਮਜ਼ਬੂਰ ਨਾ ਕਰਨਾ ਪਵੇ।
 
ਪੰਥਕ ਅਤੇ ਕਿਸਾਨ ਸੰਗਠਨਾਂ ਦਾ ਵਿਆਪਕ ਸਮਰਥਨ

ਬੰਦ ਨੂੰ ਵਿਆਪਕ ਸਮਰਥਨ ਮਿਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰਤ ਤੌਰ ‘ਤੇ ਸਮਰਥਨ ਦਿੱਤਾ

 

ਇਸ ਦੌਰਾਨ ਸਕੂਲ ਬੰਦ ਜਾਂ ਖੁੱਲ੍ਹੇ ਰਹਿਣਗੇ, ਇਸ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ। ਕੁਝ ਪ੍ਰਾਈਵੇਟ ਸਕੂਲਾਂ ਨੇ ਆਪਣੇ ਪੱਧਰ ਉਤੇ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ। ਮੁਹਾਲੀ, ਖਰੜ ਦੇ ਜ਼ਿਆਦਾਤਰ ਸਕੂਲਾਂ ਵਿਚ ਕੱਲ੍ਹ ਛੁੱਟੀ ਕਰ ਦਿੱਤੀ ਗਈ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਹੈ ਕਿ ਅਜੇ ਤੱਕ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਖਰੜ, ਮੁਹਾਲੀ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਭੇਜੇ ਗਏ ਮੈਸਿਜ ਆਪਣੇ ਪੱਧਰ ਉਤੇ ਹਨ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਛੁੱਟੀ ਬਾਰੇ ਸਪਸ਼ਟ ਕਰ ਦਿੱਤਾ ਹੈ। ਬੈਂਸ ਨੇ ਸਪੱਸ਼ਟ ਕੀਤਾ ਕਿ ਕੱਲ੍ਹ ਪੰਜਾਬ ਦੇ ਸਕੂਲਾਂ ਵਿੱਚ ਕੋਈ ਛੁੱਟੀ ਨਹੀਂ ਹੈ। ਪ੍ਰਾਈਵੇਟ ਸਕੂਲ ਆਪਣੇ ਪੱਧਰ ਉਤੇ ਛੁੱਟੀ ਕਰ ਰਹੇ ਹਨ।

Back to top button