
ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੂਬੇ ਦੇ 11 ਕੌਮਾਂਤਰੀ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਤੇ ਸ਼ਾਟਪੁੱਟ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਨੂੰ DSP ਨਿਯੁਕਤ ਕੀਤਾ ਗਿਆ ਹੈ, ਉੱਥੇ ਹੀ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਪੰਜਾਬ ਸਿਵਲ ਸਰਵਿਸਿਜ਼ (PCS) ‘ਚ ਸੇਵਾਵਾਂ ਨਿਭਾਉਣਗੇ।