Punjab
ਖੁਫੀਆ ਏਜੰਸੀਆਂ ਦਾ ਪੰਜਾਬ ਪੁਲਿਸ ਨੂੰ ਅਲਰਟ : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਹਮਲੇ ਦਾ ਖਦਸ਼ਾ!

ਪੰਜਾਬ ਨੂੰ ਸੁਲਗਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਖੁਫੀਆ ਜਾਣਕਾਰੀ ਮੁਤਾਬਕ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਹਮਲੇ ਦਾ ਖਦਸ਼ਾ ਹੈ। ਇਹ ਹਮਲਾ ਦੇਸ਼ ਵਿਰੋਧੀ ਅਨਸਰ ਕਰ ਸਕਦੇ ਹਨ ਤਾਂ ਕਿ ਉਨ੍ਹਾਂ ਦੇ ਸਮਰਥਕ ਭੜਕਣ। ਇਹ ਹਮਲਾ ਕੌਣ ਕਰੇਗਾ, ਇਸ ਬਾਰੇ ਸਪੱਸ਼ਟ ਇਨਪੁਟ ਨਹੀਂ ਹੈ।
ਖੁਫੀਆ ਏਜੰਸੀਆਂ ਨੇ ਕਿਹਾ ਕਿ ਅੰਮ੍ਰਿਤਪਾਲ ‘ਤੇ ਹਮਲੇ ਦਾ ਖਦਸ਼ਾ ਹੈ ਅਤੇ ਇਸ ਸੰਬੰਧੀ ਪੰਜਾਬ ਪੁਲਿਸ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਵਿੱਚ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਪੰਜਾਬ ਦੀ ਕਾਨੂੰਨ ਵਿਵਸਥਾ ਸਣੇ ਹੋਰ ਮੁੱਦਿਆਂ ਨੂੰ ਲੈ ਕੇ ਹੋ ਰਹੀ ਬੈਠਕ ਵਿੱਚ ਅੰਮ੍ਰਿਤਪਾਲ ਸਿੰਘ ਵੀ ਇੱਕ ਮੁੱਦਾ ਹੈ।