
ਅੰਮ੍ਰਿਤਸਰ-ਟੋਰਾਂਟੋ ਤੋਂ ਸਿੱਧੀ ਫਲਾਈਟ ਦੀ ਮੰਗ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਸੀ। ਇਸ ਵਿੱਚ ਮੁੱਖ ਤੌਰ ਤੇ ਕੈਨੇਡਾ ਦੇ ਪੰਜਾਬੀ ਪਰਵਾਸੀ ਪੰਜਾਬੀ ਲੋਕ ਇਸ ਮੰਗ ਨੂੰ ਚੁੱਕ ਰਹੇ ਸਨ ਅਤੇ ਸਰਕਾਰਾਂ ਵੱਲੋਂ ਵੀ ਸਿੱਧੀ ਫ਼ਲਾਈਟ ਦੇ ਯਤਨ ਕੀਤੇ ਜਾ ਰਹੇ ਸਨ ਜਿਸ ਮੰਗ ਨੂੰ ਅੱਜ ਬੂਰ ਪੈ ਗਿਆ ਹੈ।ਕੈਨੇਡਾ ਅਤੇ ਅਮਰੀਕਾ ‘ਚ ਵੱਸਦੇ ਪੰਜਾਬੀਆਂ ਲਈ ਹਵਾਈ ਸਫ਼ਰ ਹੁਣ ਹੋਰ ਵੀ ਆਸਾਨ ਹੋਣ ਜਾ ਰਿਹਾ ਹੈ। ਦੱਸ ਦਈਏ NEOS ਫਲਾਈਟ (ਨੰਬਰ 4349) ਹਰ ਵੀਰਵਾਰ ਸ਼ਾਮ 5:00 ਵਜੇ ਟੋਰਾਂਟੋ ਪੀਅਰਸਨ ਏਅਰਪੋਰਟ ਤੋਂ ਉਡਾਣ ਭਰੇਗੀ ਅਤੇ ਅਗਲੇ ਸ਼ੁੱਕਰਵਾਰ ਸਵੇਰੇ 6:50 ਵਜੇ ਮਿਲਾਨ ਪਹੁੰਚੇਗੀ। ਮਿਲਾਨ ਤੋਂ ਫਲਾਈਟ (ਨੰਬਰ 5248) ਦੁਬਾਰਾ ਸਵੇਰੇ 10 ਵਜੇ ਰਵਾਨਾ ਹੋਵੇਗੀ ਅਤੇ ਉਸੇ ਦਿਨ ਸ਼ੁੱਕਰਵਾਰ ਨੂੰ ਰਾਤ 9.15 ਵਜੇ ਅੰਮ੍ਰਿਤਸਰ ਪਹੁੰਚੇਗੀ।