ਅਗਲੇ ਸਾਲ ਦੀ ਸ਼ੁਰੂਆਤ ਵਿੱਚ ਆਮ ਆਦਮੀ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਮਿਲ ਸਕਦੀ ਹੈ। ਦਰਅਸਲ, ਪ੍ਰਧਾਨ ਮੰਤਰੀ ਮੋਦੀ ਨਵੇਂ ਸਾਲ ਤੋਂ ਠੀਕ ਪਹਿਲਾਂ ਦੇਸ਼ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਹੋ ਸਕਦੀ ਹੈ। ਇਹ ਕਟੌਤੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਵਾਲੀ ਹੈ। ਸੂਤਰਾਂ ਅਨੁਸਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 6 ਤੋਂ 10 ਰੁਪਏ ਤੱਕ ਦੀ ਕਟੌਤੀ ਕੀਤੀ ਜਾ ਸਕਦੀ ਹੈ। ਇਸ ਨੂੰ ਲੈ ਕੇ ਸਰਕਾਰ ਦੀ ਤੇਲ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਹੈ।
ਇੱਕ ਰਿਪੋਰਟ ਮੁਤਾਬਕ ਮਿਨਿਸਟ੍ਰੀ ਤੇ ਫਾਇਨੈਂਸ ਮਿਨਿਸਟ੍ਰੀ ਦੇ ਵਿਚਾਲੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਨੂੰ ਲੈ ਕੇ ਚਰਚਾ ਹੋ ਰਹੀ ਹੈ। ਇਸ ਤੋਂ ਇਲਾਵਾ ਤੇਲ ਕੰਪਨੀਆਂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਜੇਕਰ ਸਭ ਕੁਝ ਸਹੀ ਰਹਿੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀ ਕੀਮਤ 6 ਰੁਪਏ ਤੋਂ 10 ਤੱਕ ਘੱਟ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 22 ਮਈ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕਾਫੀ ਸਮੇਂ ਤੋਂ ਸਥਿਰ ਹਨ। ਆਖਰੀ ਵਾਰ ਕੇਂਦਰ ਸਰਕਾਰ ਨੇ ਪ੍ਰੋਡਕਸ਼ਨ ਕਾਸਟ ਵਿੱਚ ਕਟੌਤੀ ਕੀਤੀ ਸੀ। ਇਸ ਦੌਰਾਨ ਪੈਟਰੋਲ ਤੇ ਡੀਜ਼ਲ ਦੇ ਲਈ ਕੁਲ ਕਟੌਤੀ 13 ਰੁਪਏ ਤੇ 16 ਰੁਪਏ ਪ੍ਰਤੀ ਲੀਟਰ ਹੋਈ ਸੀ।