PoliticsPunjab

ਖੇਡ ਮੰਤਰੀ ਖਿਲਾਫ ਮਹਿਲਾ ਕੋਚ ਨਾਲ ਛੇੜਛਾੜ ਦਾ ਮਾਮਲਾ ਦਰਜ, ਮੰਤਰੀ ਕਿਹਾ,ਤੁਸੀਂ ਮੈਨੂੰ ਖੁਸ਼ ਕਰੋ ਮੈਂ…..!

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖਿਲਾਫ ਚੰਡੀਗੜ੍ਹ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਖੇਡ ਵਿਭਾਗ ਦੇ ਜੂਨੀਅਰ ਮਹਿਲਾ ਕੋਚ ਨੇ ਇਸ ਦੀ ਸ਼ਿਕਾਇਤ ਕੀਤੀ ਸੀ। ਜਿਸ ‘ਚ ਖੇਡ ਮੰਤਰੀ ‘ਤੇ ਉਨ੍ਹਾਂ ਨਾਲ ਛੇੜਛਾੜ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਲੱਗੇ ਸਨ।ਚੰਡੀਗੜ੍ਹ ਦੇ ਸੈਕਟਰ 26 ਥਾਣੇ ਵਿੱਚ ਦਰਜ ਕੇਸ ਵਿੱਚ ਆਈਪੀਸੀ ਦੀਆਂ ਧਾਰਾਵਾਂ 354, 354ਏ, 354ਬੀ, 342 ਅਤੇ 506 ਦੀ ਕਾਰਵਾਈ ਕੀਤੀ ਗਈ ਹੈ। ਚੰਡੀਗੜ੍ਹ ਪੁਲੀਸ ਅਨੁਸਾਰ ਕੇਸ ਦਰਜ ਕਰਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਮਹਿਲਾ ਕੋਚ ਨੇ ਦੱਸਿਆ ਕਿ 2016 ਦੇ ਰੀਓ ਓਲੰਪਿਕ ‘ਚ ਹਿੱਸਾ ਲੈਣ ਤੋਂ ਬਾਅਦ ਉਸ ਨੂੰ ਖੇਡ ਵਿਭਾਗ ‘ਚ ਜੂਨੀਅਰ ਕੋਚ ਦੇ ਰੂਪ ‘ਚ ਭਰਤੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸੰਦੀਪ ਸਿੰਘ ਨੇ ਉਸ ਨੂੰ ਇੰਸਟਾਗ੍ਰਾਮ ਅਤੇ ਸਨੈਪਚੈਟ ‘ਤੇ ਮੈਸੇਜ ਭੇਜੇ ਤੇ ਮਿਲਣ ਲਈ ਬੁਲਾਇਆ ਪਰ ਉਹ ਨਹੀਂ ਗਈ। ਮਹਿਲਾ ਕੋਚ ਦੇ ਦੋਸ਼ਾਂ ਮੁਤਾਬਕ 1 ਜੁਲਾਈ ਨੂੰ ਮੰਤਰੀ ਨੇ ਉਸ ਨੂੰ ਸਨੈਪਚੈਟ ਕਾਲ ਕੀਤੀ। ਜਿਸ ਵਿੱਚ ਮੈਨੂੰ ਦਸਤਾਵੇਜ਼ਾਂ ਦੀ ਤਸਦੀਕ ਲਈ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਪਣੀ ਰਿਹਾਇਸ਼ ‘ਤੇ ਆਉਣ ਲਈ ਕਿਹਾ ਗਿਆ।ਮਹਿਲਾ ਕੋਚ ਨੇ ਦੱਸਿਆ ਕਿ ਇਸ ਤੋਂ ਬਾਅਦ ਉਹ ਮੰਤਰੀ ਦੇ ਸਰਕਾਰੀ ਘਰ ਪਹੁੰਚੀ।ਮੰਤਰੀ ਨੇ ਕਿਹਾ ਕਿ ਤੁਸੀਂ ਮੈਨੂੰ ਖੁਸ਼ ਰੱਖੋ, ਮੈਂ ਤੁਹਾਨੂੰ ਖੁਸ਼ ਰੱਖਾਂਗਾ। ਜੇਕਰ ਤੁਸੀਂ ਮੇਰੀ ਗੱਲ ਮੰਨੋਗੇ ਤਾਂ ਤੁਹਾਨੂੰ ਸਾਰੀਆਂ ਸਹੂਲਤਾਂ ਅਤੇ ਲੋੜੀਂਦੀ ਜਗ੍ਹਾ ‘ਤੇ ਤਾਇਨਾਤੀ ਮਿਲੇਗੀ।

ਮਹਿਲਾ ਕੋਚ ਨੇ ਦੋਸ਼ ਲਾਇਆ ਕਿ ਜਦੋਂ ਮੈਂ ਮੰਤਰੀ ਦੀ ਗੱਲ ਨਹੀਂ ਸੁਣੀ ਤਾਂ ਮੇਰੀ ਬਦਲੀ ਕਰ ਦਿੱਤੀ ਗਈ। ਇੱਥੋਂ ਤੱਕ ਕਿ ਮੇਰੀ ਸਿਖਲਾਈ ਵੀ ਬੰਦ ਕਰ ਦਿੱਤੀ ਗਈ ਸੀ। ਮੈਂ ਇਸ ਘਟਨਾ ਦੀ ਸ਼ਿਕਾਇਤ ਡੀਜੀਪੀ ਦਫ਼ਤਰ, ਸੀਐਮ ਹਾਊਸ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਕਰਨ ਦੀ ਹਰ ਪੱਧਰ ’ਤੇ ਕੋਸ਼ਿਸ਼ ਕੀਤੀ ਪਰ ਕਿਤੇ ਵੀ ਕੋਈ ਸੁਣਵਾਈ ਨਹੀਂ ਹੋਈ।ਜੂਨੀਅਰ ਮਹਿਲਾ ਕੋਚ ਨੇ ਹਰਿਆਣਾ ਪੁਲਿਸ ਦੇ ਨਾਲ-ਨਾਲ ਚੰਡੀਗੜ੍ਹ ਪੁਲਿਸ ਨੂੰ ਵੀ ਲਿਖਤੀ ਸ਼ਿਕਾਇਤ ਦਿੱਤੀ ਹੈ। ਜਿਸ ਵਿੱਚ ਕੋਚ ਨੇ ਛੇੜਛਾੜ ਦੀ ਘਟਨਾ ਦੀ ਤਰੀਕ 1 ਜੁਲਾਈ 2022 ਦੱਸੀ ਹੈ। ਉਨ੍ਹਾਂ ਮੰਤਰੀ ਦੀ ਰਿਹਾਇਸ਼ ਦੇ ਬਾਹਰ ਤੋਂ ਸੁਖਨਾ ਝੀਲ ਤੱਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੀ ਵੀ ਮੰਗ ਕੀਤੀ ਹੈ।ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ‘ਤੇ ਜੂਨੀਅਰ ਮਹਿਲਾ ਕੋਚ ਦੇ ਦੋਸ਼ ਲੱਗਣ ਤੋਂ ਬਾਅਦ ਡੀਜੀਪੀ ਨੇ ਐਸਆਈਟੀ ਦਾ ਗਠਨ ਕੀਤਾ ਹੈ। ਜਿਸ ਵਿੱਚ ਆਈਪੀਐਸ ਮਮਤਾ ਸਿੰਘ ਅਤੇ ਸਮਰ ਪ੍ਰਤਾਪ ਸਿੰਘ ਦੇ ਨਾਲ ਐਚਪੀਐਸ ਰਾਜਕੁਮਾਰ ਕੌਸ਼ਿਕ ਨੂੰ ਸ਼ਾਮਲ ਕੀਤਾ ਗਿਆ ਹੈ।

Leave a Reply

Your email address will not be published.

Back to top button