ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਤੋਂ ਮਨਜੂਰੀ ਮੰਗੀ ਸੀ, ਜਿਸ ਨੂੰ ਰਾਜਪਾਲ ਨੇ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਤੀਜੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵ੍ਹਿਪ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ‘ਆਪ’ ਦੇ ਸਾਰੇ ਵਿਧਾਇਕਾਂ ਨੂੰ ਵੀ ਸੈਸ਼ਨ ‘ਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ।