
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਰਹੱਦੀ ਜ਼ਿਲ੍ਹਿਆਂ ਦੇ ਆਪਣੇ ਦੋ ਦਿਨਾਂ ਦੌਰੇ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਪਠਾਨਕੋਟ ਦੇ ਦੌਰੇ ਦੌਰਾਨ ਰਾਜਪਾਲ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਅਜਿਹੀ ਲਪੇਟ ਵਿੱਚ ਹੈ ਕਿ ਸਕੂਲਾਂ ਤੋਂ ਲੈ ਕੇ ਜਨਰਲ ਸਟੋਰਾਂ ਤੱਕ ਨਸ਼ੇ ਵਿਕ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਨਸ਼ਾ ਵਿਕ ਰਿਹਾ ਹੈ। ਸਕੂਲੀ ਬੱਚੇ ਨਸ਼ੇ ਦੇ ਆਦੀ ਹੁੰਦੇ ਜਾ ਰਹੇ ਹਨ ਅਤੇ ਗੱਲ ਤਾਂ ਇਹ ਹੋ ਗਈ ਹੈ ਕਿ ਨਸ਼ੇ ਦੀ ਲੋੜ ਪੂਰੀ ਕਰਨ ਲਈ ਉਹ ਚੋਰੀਆਂ ਕਰਨ ਲੱਗ ਪਏ ਹਨ।