
ਸਿੱਧੂ ਮੂਸੇਵਾਲਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਲਈ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਨਵਾਂ ਗੀਤ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਗੀਤ ਨੂੰ ਬਲਾਕ ਕਰਨ ਦਾ ਕਾਰਨ ਕਾਪੀਰਾਈਟ ਵਿਵਾਦ ਦੱਸਿਆ ਗਿਆ ਹੈ। 8 ਅਕਤੂਬਰ ਨੂੰ ਰਿਲੀਜ਼ ਹੋਏ ਜੈਨੀ ਦੇ ਇਸ ਗੀਤ ਨੇ ਪੰਜਾਬ ਦੀ ਸਿਆਸਤ ’ਚ ਹਲਚਲ ਮਚਾ ਦਿੱਤੀ ਹੈ। ਇਸ ਗੀਤ ਦਾ ਟਾਈਟਲ ‘ਲੈਟਰ ਟੂ ਮੁੱਖ ਮੰਤਰੀ’ ਹੈ।
ਇਸ ਗੀਤ ’ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਚਾਰ ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ਼ ਕਿੱਥੇ ਹੈ।
ਉਧਰ, ਹੁਣ ਗਾਇਕਾ ਜੈਨੀ ਜੌਹਲ ਨੇ ਆਪਣੇ ਇੰਸਟਾਗ੍ਰਾਮ ਉਤੇ ਲਿਖਿਆ ਹੈ ਕਿ ਹੁਣ ਇਹ ਕਲਮ ਨਹੀਂ ਰੁਕੇਗੀ, ਹੋਰ ਗੀਤ ਆਉਣਗੇ। ਉਸ ਨੇ ਲਿਖਿਆ ਹੈ-ਕਲਮ ਨਹੀਂ ਰੁਕੇਗੀ, ਨਿੱਤ ਨਵਾਂ ਹੁਣ ਗਾਣਾ ਆਊ..