PunjabReligious

ਗਿਆਨੀ ਹਰਪ੍ਰੀਤ ਸਿੰਘ ਵਲੋਂ ਸ੍ਰੀ ਮੰਜੀ ਸਾਹਿਬ ਵਿਖੇ ਕੀਤੀ ਕਥਾ ਬਣੀ ਚਰਚਾ ਦਾ ਵਿਸ਼ਾ

Giani Harpreet Singh's Katha at Sri Manji Sahib became a topic of discussion

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੇ ਮਾਮਲੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੰਮਕਾਜ ‘ਤੇ ਰੋਕ ਲਾਈ ਗਈ ਸੀ। ਰੋਕ ਦੇ ਬਾਵਜੂਦ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਉਂਦੇ ਹੁਕਮਨਾਮੇ ਦੀ ਕਥਾ ਦੀ ਲਾਈਵ ਹਾਜ਼ਰੀ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਰੀ, ਜੋ ਚਰਚਾ ਦਾ ਵਿਸ਼ਾ ਬਣ ਗਈ ਹੈ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਸਵੇਰੇ 7:45 ਵਜੇ ਤੋਂ 8:30 ਵਜੇ ਤੱਕ ਡਿਊਟੀ ਦੌਰਾਨ ਕਥਾ ਦੌਰਾਨ ਕਈ ਤਰ੍ਹਾਂ ਜੀਵਨ ਬਤੀਤ ਕਰਨ ਦੇ ਤਰਕ ਵੀ ਰੱਖੇ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਉਕਤ ਦੀਵਾਨ ਹਾਲ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸਿਰਫ 500 ਮੀਟਰ ਦੀ ਦੂਰੀ ਤੇ ਸਥਿਤ ਹੈ।   

ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਇਲਜ਼ਾਮਾਂ ਕਾਰਨ 19 ਦਸੰਬਰ 2024 ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਕਾਰਜਕਾਰਨੀ ਦੀ ਹੰਗਾਮੀ ਇਕੱਤਰਤਾ ’ਚ ਤਿੰਨ ਮੈਂਬਰੀ ਕਮੇਟੀ ਬਣਾ ਕੇ 15 ਦਿਨਾਂ ’ਚ ਜਾਂਚ ਦੌਰਾਨ ਕੰਮਕਾਜ ‘ ਤੇ ਪਾਬੰਦੀ ਲਾ ਦਿੱਤੀ ਗਈ ਸੀ।

Back to top button