
ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ CM ਭਗਵੰਤ ਮਾਨ ਨੇ ਵੱਡਾ ਬਿਆਰ ਜਾਰੀ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ। ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ।