Jalandhar

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਦਾ 73ਵਾਂ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

The 73rd Annual Jud Mela of Gurdwara Shaheed Baba Nihal Singh Ji Talhan was concluded leaving indelible memories.

ਜਲੰਧਰ: GIN

ਪਿੰਡ ਤੱਲ੍ਹਣ ਵਿਖੇ ਗੁਰਦੁਆਰਾ ਧੰਨ ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਚੱਲ ਰਿਹਾ 73ਵਾਂ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ। ਇਲਾਕਾਵਾਸੀਆਂ, ਦੇਸ਼ ਵਿਦੇਸ਼ ਦੀਆਂ ਸੰਗਤਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਤੇ ਰਿਸੀਵਰ ਸਬ-ਰਜਿਸਟਰਾਰ ਜਲੰਧਰ-1 ਮਨਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋੜ ਮੇਲੇ ਦੌਰਾਨ ਖੇਡ ਮੁਕਾਬਲੇ, ਫ੍ਰੀ ਮੈਡੀਕਲ ਜਾਂਚ ਕੈਂਪ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਜੋੜ ਮੇਲੇ ਦੇ ਤੀਜੇ ਤੇ ਆਖ਼ਰੀ ਦਿਨ ਅੱਤ ਦੀ ਗਰਮੀ ਦੇ ਬਾਵਜੂਦ ਵੀ ਸ਼ਰਧਾ ਦੇ ਸਾਗਰ ‘ਚ ਸਰਾਬੋਰ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ ਗੁਰੂਘਰ ਵਿਖੇ ਨਤਮਸਤਕ ਹੋ ਕੇ ਧੰਨ ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਲਾਕੇ ਭਰ ਤੋਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜੱਥੇਬੰਦੀਆਂ ਤੇ ਨੌਜਵਾਨ ਸੇਵਾਦਾਰਾਂ ਵੱਲੋਂ ਗੁਰੂ ਘਰ ਆਈ ਸੰਗਤ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਕੋਲਡ ਡਰਿੰਕਸ, ਆਈਸ ਕ੍ਰੀਮ ਤੇ ਭਾਂਤ ਦੇ ਲੰਗਰ ਲਗਾਏ ਗਏ।

ਰਿਸੀਵਰ ਸਬ-ਰਜਿਸਟਰਾਰ ਜਲੰਧਰ-1 ਮਨਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਵੇਰੇ 10 ਵਜੇ 14 ਜੂਨ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਪਵਿੱਤਰ ਗੋਦ ‘ਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ 10:30 ਵਜੇ ਤੋਂ ਸ਼ਾਮ 4:30 ਵਜੇ ਤੱਕ ਸਜਾਏ ਗਏ ਜਿਸ ’ਚ ਭਾਈ ਕਰਨ ਸਿੰਘ ਜੀ ਮੀਤ ਗ੍ਰੰਥੀ, ਭਾਈ ਮਨਜੀਤ ਸਿੰਘ ਜੀ ਹੈੱਡ ਗ੍ਰੰਥੀ ਤੇ ਢਾਡੀ ਗੁਰਪ੍ਰਤਾਪ ਸਿੰਘ ਪਦਮ, ਢਾਡੀ ਸੰਦੀਪ ਕੌਰ ਖਾਲਸਾ, ਢਾਡੀ ਗਿਆਨੀ ਸੁਰਜੀਤ ਸਿੰਘ ਵਾਰਸ ਤੇ ਢਾਡੀ ਮੇਜਰ ਸਿੰਘ ਖਾਲਸਾ ਵੱਲੋਂ ਸਿੱਖ ਪੰਥ ਦੇ ਮਹਾਨ ਯੋਧਿਆਂ ਦੀ ਵਾਰਾਂ ਸਰਵਣ ਕਰਵਾਈਆਂ ਗਈਆਂ ਤੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਵਿੱਤਰ ਬਾਣੀ ’ਚੋਂ ਕਥਾ, ਕੀਰਤਨ ਕਰਦੇ ਹੋਏ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਹਰਵਿੰਦਰ ਸਿੰਘ ਵੀਰ ਤੇ ਤੀਰਥ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ।

ਇਸ ਮੌਕੇ ਮੈਨੇਜਰ ਭਾਈ ਬਲਜੀਤ ਸਿੰਘ ਅਤੇ ਮੈਨੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਧੰਨ ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਵਿਖੇ ਮਨਾਏ 73ਵੇਂ ਜੋੜ ਮੇਲੇ ਦੌਰਾਨ ਸੰਗਤਾਂ ਲਈ ਚੱਲ ਰਹੇ ਫ੍ਰੀ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ’ਚ ਗੁਰਦੁਆਰਾ ਤੱਲ੍ਹਣ ਸਾਹਿਬ ਜੀ ਵੱਲੋਂ ਚਲਾਏ ਜਾਂਦੇ ਚੈਰਿਟੇਬਲ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਗੁਰੂਘਰ ਆਈਆਂ ਜ਼ਰੂਰਤਮੰਦ ਸੰਗਤਾਂ ਦਾ ਜਾਂਚ ਕਰਕੇ ਫ੍ਰੀ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਖ਼ੂਨਦਾਨ ਮਹਾਂਦਾਨ ਦੇ ਮਹੱਤਵ ਨੂੰ ਵੇਖਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਦੂਜਾ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ’ਚ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਹਿੱਸਾ ਲੈਂਦਿਆਂ ਖ਼ੂਨਦਾਨ ਕੀਤਾ।

Back to top button