
ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਮੀਟਿਗ ਹਾਲ ਨੂੰ ਲੱਗੇ ਜਿੰਦੇ, ਨਹੀਂ ਕਰਨ ਦਿੱਤੀ ਬੈਠਕ, ਜਾਣੋ ਪੂਰਾ ਮਾਮਲਾ
ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾ ਵਲੋਂ ਰੱਖੀ ਗਈ ਬੈਠਕ ਦੌਰਾਨ ਫ਼ਤਹਿਗੜ੍ਹ ਸਾਹਿਬ ਗੁਰਦੁਆਰਾ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿੱਚ ਬੈਠਕ ਨਹੀਂ ਕਰਨ ਦਿੱਤੀ ਗਈ, ਹੋਰ ਤਾਂ ਹੋਰ ਇਸ ਹਾਲ ਦੇ ਗੇਟ ਅਗੇ ਟਰੈਕਟਰ ਖੜ੍ਹਾ ਕਰ ਗੇਟ ਬੰਦ ਕਰ ਦਿੱਤਾ ਗਿਆ।
ਜਿਸ ਕਾਰਨ ਅਕਾਲੀ ਦਲ ਦੀ ਲੀਡਰਸ਼ਿਪ ਨੇ ਸਵਾਲ ਚੁੱਕੇ ਅਤੇ ਇਸ ਨੂੰ ਪੰਥ ਵਿਰੋਧੀ ਦੱਸਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਮੰਗ ਕੀਤੀ। ਇਸ ਦੇ ਨਾਲ ਹੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸਿੱਖ ਪੰਥ ਦੀਆਂ ਸੰਥਾਵਾਂ ਅਤੇ ਸਿੱਖ ਲੀਡਰਸ਼ਿਪ ਦਾ ਫੈਸਲਾ ਲਿਤਾ ਜਾ ਸਕੇ। ਉਨ੍ਹਾਂ ਕਿਹਾ ਹੁਣ ਸਿੱਖ ਸੁਧਾਰ ਲਹਿਰ ਸ਼ੁਰੂ ਕਰਨ ਦਾ ਸਮਾਂ ਆ ਗਿਆ, ਉਹਨਾਂ ਕਿਹਾ ਇਸ ਥਾਂ ‘ਤੇ ਮੀਟਿੰਗ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ, ਇਹ ਸਿੱਖ ਪੰਥ ਦੀ ਸਾਂਝੀ ਥਾ ਹੈ, ਇਸ ਥਾਂ ‘ਤੇ ਬੈਠਕ ਕਰਨ ਤੋਂ ਰੋਕਣਾ ਨਿੰਦਣਯੋਗ ਹੈ।
ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸੁਪਰਵਾਈਜ਼ਰ ਜੋਗਾ ਸਿੰਘ ਦੇ ਵਿਚਕਾਰ ਬਹਿਸ ਹੋਈ ਤੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿੱਚ ਮੌਜੂਦ ਲੋਕਾਂ ਨੇ ਜਦੋਂ ਦੋਹਾਂ ਨੂੰ ਬਹਿਸ ਕਰਦਿਆਂ ਦੇਖਿਆ ਤਾਂ ਲੋਕਾਂ ਨੇ ਇਨ੍ਹਾਂ ਨੂੰ ਸ਼ਾਂਤ ਕਰਵਾਇਆ।