ਫਤਹਿਗੜ੍ਹ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡਾ ਚੈਲੰਜ ਕੀਤਾ ਹੈ। ਜੀਪੀ ਨੇ ਚੰਨੀ ਨੂੰ ਆਪਣੇ ਖਿਲਾਫ ਚੋਣ ਲੜਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਪੁਰਾਣੇ ਹਿਸਾਬ ਕਿਤਾਬ ਬਰਾਬਰ ਕਰਨਾ ਹੈ। ਅਤੇ ਤੀਜੀ ਵਾਰ ਉਨ੍ਹਾਂ ਨੂੰ ਹਰਾ ਕੇ ਭੇਜਣਾ ਹੈ।
ਜੀਪੀ ਨੇ ਕਿਹਾ ਕਿ ਚੰਨੀ ਨੇ ਮੈਨੂੰ ਨੂੰ ਹਰਾਉਣ ਵਿਚ ਕੋਈ ਕਸਰ ਨਹੀਂ ਛੱਡੀ, ਇਸ ਦਾ ਬਦਲਾ ਲਿਆ ਜਾਵੇਗਾ। “ਮੈਂ ਉਸ ਮੌਕੇ ਦਾ ਇੰਤਜ਼ਾਰ ਕਰ ਰਿਹਾ ਹਾਂ ਕਿ ਚਰਨਜੀਤ ਸਿੰਘ ਚੰਨੀ ਕਦੋਂ ਉਨ੍ਹਾਂ ਦੇ ਮੁਕਾਬਲੇ ਵਿੱਚ ਆਉਣਗੇ।