
ਤਰਨਤਾਰਨ ਦੇ ਪਿੰਡ ਵਾਹੀਪੁਰ ਵਿੱਚ ਇੱਕ ਨਿਹੰਗ ਸਿੰਘ ਦੀ ਸ਼ਰੇਆਮ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਨਿਹੰਗ ਸਿੰਘ ਗੁਰੂ ਘਰ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ।
ਜਾਣਕਾਰੀ ਅਨੁਸਾਰ ਹਮਲਾਵਰਾਂ ਵੱਲੋਂ ਨਿਹੰਗ ਸਿੰਘ ਦੇ ਲੜਕੇ ‘ਤੇ ਗੋਲ਼ੀਆਂ ਵੀ ਚਲਾਈਆਂ ਗਈਆਂ, ਜਿਸ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਨਿਹੰਗ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਮੱਥਾ ਟੇਕਣ ਲਈ ਘਰੋਂ ਗਿਆ ਸੀ ਅਤੇ ਜਦੋਂ ਉਹ ਘਰ ਪਰਤ ਰਿਹਾ ਸੀ ਤਾਂ ਆਪਸੀ ਦੁਸ਼ਮਣੀ ਕਾਰਨ ਪਿੰਡ ਦੇ ਲੋਕਾਂ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ।
ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਪਹਿਲਾਂ ਉਕਤ ਵਿਅਕਤੀਆਂ ਦੀ ਨਿਹੰਗ ਸਿੰਘ ਨਾਲ ਬਹਿਸ ਹੋਈ ਸੀ ਅਤੇ 10ਵੀਂ ਜਮਾਤ ‘ਚ ਪੜ੍ਹਦਾ ਨਿਹੰਗ ਸਿੰਘ ਦਾ ਲੜਕਾ ਵੀ ਮੌਕੇ ‘ਤੇ ਪਹੁੰਚ ਗਿਆ ਸੀ। ਜਦੋਂ ਲੜਕੇ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਨ੍ਹਾਂ ‘ਤੇ ਵੀ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ‘ਚੋਂ ਇਕ ਨਿਹੰਗ ਸਿੰਘ ਦੇ ਲੜਕੇ ਨੂੰ ਵੀ ਲੱਗੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।