IndiaPunjab
Trending

ਗੁਰੂ ਰਵਿਦਾਸ ਪ੍ਰਕਾਸ਼ ਪੁਰਬ 'ਤੇ ਖੁਰਾਲਗੜ੍ਹ ਸਾਹਿਬ 'ਚ ਰਾਜ ਪੱਧਰੀ ਸਮਾਗਮ ਕਰਵਾਉਣਾ ਭੁੱਲ ਗਈ ਭਗਵੰਤ ਸਰਕਾਰ : ਵਿਜੇ ਸਾਂਪਲਾ

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਨਾ ਕਰਕੇ ਅਨੁਸੂਚਿਤ ਜਾਤੀਆਂ ਨੂੰ ਪੰਜਾਬ ਵਿੱਚ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ।

‘ਆਪ’ ਸਰਕਾਰ, ਜੋ ਆਪਣੇ ਦਫ਼ਤਰਾਂ ‘ਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਕੁਰਸੀਆਂ ਦੇ ਪਿੱਛੇ ਡਾ: ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਗਾ ਅਨੁਸੂਚਿਤ ਜਾਤੀਆਂ ਦੀ ਹਮਾਇਤ ਦੇ ਡਰਾਮੇ ਕਰਦੀ ਹੈ, ਗੁਰੂ ਰਵਿਦਾਸ ਪ੍ਰਕਾਸ਼ ਪੁਰਬ ‘ਤੇ ਖੁਰਾਲਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਨਾ ਕਰਕੇ ਆਪਣਾ ਦਲਿਤ ਵਿਰੋਧੀ ਚਿਹਰਾ ਦਿਖਾਇਆ ਹੈ ਅਤੇ ਇਸ ਨਾਲ ਐਸ.ਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਬੁਰੀ ਤਰ੍ਹਾਂ ਠੇਸ ਪਹੁੰਚੀ ਹੈ।

 

ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਾਰਾਣਸੀ ਪੁੱਜੇ ਸੁਖਬੀਰ ਬਾਦਲ, ਵੇਖੋ ਤਸਵੀਰਾਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਅਕਾਲੀ ਆਗੂਆਂ ਸਮੇਤ ਵਾਰਾਣਸੀ ਪੁੱਜੇ ਹਨ, ਜਿਥੇ ਕਾਸ਼ੀ ਵਿੱਚ ਗੁਰੂ ਜੀ ਦੇ ਜਨਮ ਅਸਥਾਨ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

 ਅਕਾਲੀ ਪ੍ਰਧਾਨ ਨੇ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਵਾਰਾਣਸੀ ਵਿੱਚ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਿੱਚ ਮੱਥਾ ਟੇਕਣ ਦਾ ਮੌਕਾ ਪ੍ਰਾਪਤ ਕਰਨ ਦਾ ਸੁਭਾਗ ਹੈ। ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਵੀ ਪ੍ਰਮਾਤਮਾ ਦਾ ਵਰਦਾਨ ਸੀ।

ਅਕਾਲੀ ਪ੍ਰਧਾਨ ਨੇ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਵਾਰਾਣਸੀ ਵਿੱਚ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਿੱਚ ਮੱਥਾ ਟੇਕਣ ਦਾ ਮੌਕਾ ਪ੍ਰਾਪਤ ਕਰਨ ਦਾ ਸੁਭਾਗ ਹੈ। ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਵੀ ਪ੍ਰਮਾਤਮਾ ਦਾ ਵਰਦਾਨ ਸੀ।

One Comment

  1. Это абсурд! Правоохранительные органы, вместо защиты закона, стали его нарушителями, преследуя собственные цели за счет нас, обычных граждан. Потерпевшие меняют свои показания, утаивают факты и даже отказываются от своего статуса. А нас, пайщиков “Бест вей“, пытаются обвинить в мошенничестве! Это бесчеловечное и беспощадное нарушение закона.

Leave a Reply

Your email address will not be published.

Back to top button