
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨਸੀਆਰ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਇਸ ਕਾਰਵਾਈ ਦਾ ਮਕਸਦ ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ‘ਤੇ ਸ਼ਿਕੰਜਾ ਕੱਸਣਾ ਹੈ।
ਐਨ ਆਈ ਏ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਵਕੀਲ ਦੇ ਚੰਡੀਗੜ੍ਹ ਸਥਿਤ ਘਰ ਵਿਚ ਛਾਪੇਮਾਰੀ ਕਰਨ ਦੇ ਵਿਰੋਧ ਵਿਚ ਚੰਡੀਗੜ੍ਹ ਦੇ ਵਕੀਲਾਂ ਨੇ ਕੰਮਕਾਜ ਬੰਦ ਕਰ ਦਿੱਤਾ ਹੈ। ਮੀਡਿਆ ਰਿਪੋਰਟਾਂ ਅਨੁਸਾਰ ਵਕੀਲਾਂ ਨੇ ਕਿਹਾ ਕਿ ਐਨ ਆਈ ਏ ਟੀਮ ਵਲੋਂ ਜੱਗੂ ਭਗਵਾਨਪੁਰੀਆ ਦੇ ਵਕੀਲ ਦੇ ਘਰ ਛਾਪਾ ਮਾਰਿਆ ਗਿਆ ਹੈ।