
ਗੈਂਗਸਟਰ ਦਲਜੀਤ ਸਿੰਘ ਭਾਨਾ ਦਾ ਕਰੀਬੀ ਗੈਂਗਸਟਰ ਰਾਜਾ ਪਹਾੜੀਆ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੀਤਾ ਗ੍ਰਿਫਤਾਰ
ਗੈਂਗਸਟਰ ਦਲਜੀਤ ਸਿੰਘ ਭਾਨਾ ਦੇ ਕਰੀਬੀ ਗੈਂਗਸਟਰ ਰਾਜਾ ਪਹਾੜੀਆ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦੇਸੀ ਕੱਟਾ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਿਸ ਨੂੰ ਪੁਲਿਸ ਨੇ ਪੁੱਛਗਿੱਛ ਲਈ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।