ਗੈਂਗਸਟਰ ਤੇ ਅੱਤਵਾਦੀ ਲੰਡਾ ਹਰੀਕੇ ਨੇ ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਫੇਸਬੁੱਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਜਿਹੜੇ ਲੋਕ ਸੁਰੱਖਿਆ ਲੈ ਕੇ ਸੋਚਦੇ ਹਨ ਕਿ ਉਹ ਬਚ ਜਾਣਗੇ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਉਨ੍ਹਾਂ ਦੀ ਵਾਰੀ ਹੈ।
ਪੋਸਟ ‘ਚ ਲਿਖਿਆ ਗਿਆ ਹੈ ਕਿ ਸਾਡੇ ਭਰਾਵਾਂ ਨੇ ਸੂਰੀ ਦਾ ਕਤਲ ਕੀਤਾ ਹੈ ਹਾਲੇ ਤਾਂ ਸਿਰਫ਼ ਸ਼ੁਰੂਆਤ ਆ ਹੱਕ ਲੈਣੇ ਬਾਕੀ ਨੇ ਤੇ SECURITY ਲੈ ਕੇ ਨਾਂ ਸਮਝਣਾ ਕੀ ਬੱਚ ਜਾਵੋਗੇ।
ਹਾਲਾਂਕਿ ਸਾਡਾ ਅਦਾਰਾ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ ਕਿ ਇਹ ਪੋਸਟ ਸਹੀ ਹੈ ਜਾਂ ਫਰਜ਼ੀ। ਪੁਲਿਸ ਅਧਿਕਾਰੀਆਂ ਮੁਤਾਬਕ ਸਾਈਬਰ ਸੈੱਲ ਉਸ ਆਈਪੀ ਐਡਰੈੱਸ ਉਤੇ ਕੰਮ ਕਰ ਰਿਹਾ ਹੈ, ਜਿਸ ਤੋਂ ਇਹ ਪੋਸਟ ਪਾਈ ਗਈ ਹੈ। ਕਿਉਂਕਿ ਪੋਸਟ ਪਾ ਕੇ ਸਕਰੀਨ ਸ਼ਾਟ ਪਾ ਦਿੱਤਾ ਗਿਆ ਹੈ ਅਤੇ ਹੁਣ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ ਹੈ।
ਪੰਜਾਬ ਪੁਲਿਸ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਸਾਰੇ ਪਹਿਲੂਆਂ ਅਤੇ ਸਾਜ਼ਿਸ਼ਾਂ ਦੀ ਜਾਂਚ ਕੀਤੀ ਜਾਵੇਗੀ।
ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ।
ਗੈਂਗਸਟਰ ਲੰਡਾ ਨੇ ਲਈ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ, ਸੋਸ਼ਲ ਮੀਡੀਆ ‘ਤੇ ਪਾਈ ਇਹ ਪੋਸਟ
ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਹਿੰਦੂ ਟਕਸਾਲੀ ਦੇ ਆਗੂ ਸੁਧੀਰ ਕੁਮਾਰ ਸੂਰੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਰਾਹੀਂ ਗੈਂਗਸਟਰ ਲੰਡਾ ਨੇ ਲਈ ਹੈ।