
ਪੰਜਾਬ ਪੁਲਿਸ ਨੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਵੇਰੇ ਕਰੀਬ 6.45 ਵਜੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ‘ਵਾਰਿਸ ਪੰਜਾਬ ਦੇ’ (ਡਬਲਯੂਪੀਡੀ) ਦੇ ਚਾਰ ਮੈਂਬਰਾਂ ਨੂੰ 19 ਮਾਰਚ ਨੂੰ ਇੱਥੇ ਲਿਆਉਣ ਤੋਂ ਬਾਅਦ ਜੇਲ੍ਹ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਸਵੇਰੇ ਮੋਗਾ ਜ਼ਿਲੇ ਦੇ ਪਿੰਡ ਰੋਡੇਵਾਲਾ ਦੇ ਗੁਰਦੁਆਰੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ 36 ਦਿਨਾਂ ਤੋਂ ਫਰਾਰ ਸੀ। ਅੰਮ੍ਰਿਤਪਾਲ ਨੂੰ ਐਨਐਸਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੂੰ ਕਈ ਦਿਨਾਂ ਤੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਅੰਮ੍ਰਿਤਪਾਲ ਦੀ ਭਾਲ ਸੀ।