ਕਾਂਗਰਸੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਸਮੇਂ ਵਿਜੀਲੈਂਸ ਅਧਿਕਾਰੀਆਂ ਨਾਲ ਉਲਝਣ ਵਾਲੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕਾਰਵਾਈ ਕਰਨ ਲਈ ਵਿਜੀਲੈਂਸ ਬਿਊਰੋ ਵਲੋਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਹੈ । ਜਾਣਕਾਰੀ ਅਨੁਸਾਰ ਬਿੱਟੂ ਵਲੋਂ ਕਥਿਤ ਤੌਰ ਤੇ ਵਿਜੀਲੈਂਸ ਅਧਿਕਾਰੀਆਂ ਨਾਲ ਮਾੜੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ ਅਤੇ ਅੱਧਾ ਘੰਟਾ ਦੇ ਕਰੀਬ ਵਿਜੀਲੈਂਸ ਅਧਿਕਾਰੀਆਂ ਨੂੰ ਸੈਲੂਨ ਵਿਖੇ ਹੀ ਰੋਕੀ ਰੱਖਿਆ ।
ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ।ਵਿਜੀਲੈਂਸ ਅਧਿਕਾਰੀ ਬਿੱਟੂ ਵਲੋਂ ਕੀਤੀ ਇਸ ਹਰਕਤ ਨੂੰ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੀ ਕਾਰਵਾਈ ਮੰਨ ਰਹੇ ਹਨ , ਜਿਸ ਕਾਰਨ ਵਿਜੀਲੈਂਸ ਅਧਿਕਾਰੀਆਂ ਵਲੋਂ ਪੁਲਿਸ ਕਮਿਸ਼ਨਰ ਨੂੰ ਬਿੱਟੂ ਖ਼ਿਲਾਫ਼ ਕਾਰਵਾਈ ਕਰਨ ਲਈ ਸ਼ਿਕਾਇਤ ਭੇਜੀ ਹੈ ।