
ਗ੍ਰੀਸ ਦੇ ਤੱਟ ‘ਤੇ ਸਮੁੰਦਰ ‘ਚ ਇਕ ਕਿਸ਼ਤੀ ਪਲਟਣ ਕਾਰਨ 500 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਗ੍ਰੀਕ ਅਧਿਕਾਰੀਆਂ ਮੁਤਾਬਕ ਇਹ ਹਾਦਸਾ 14 ਜੂਨ ਨੂੰ ਵਾਪਰਿਆ ਸੀ। ਹੁਣ ਤੱਕ 79 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
ਜਾਣਕਾਰੀ ਮੁਤਾਬਕ ਕਿਸ਼ਤੀ ਲੀਬੀਆ ਤੋਂ ਇਟਲੀ ਜਾ ਰਹੀ ਸੀ। ਯੂਐਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਕਿਸ਼ਤੀ ਵਿੱਚ 700 ਤੋਂ 750 ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਸਿਰਫ਼ 104 ਲੋਕਾਂ ਨੂੰ ਬਚਾਇਆ ਜਾ ਸਕਿਆ ਹੈ।