Uncategorized

ਗ੍ਰੰਥੀ ਸਿੰਘ ’ਤੇ ਜਾਨਲੇਵਾ ਹਮਲਾ, ਹੱਥ ਦੀਆਂ ਉਂਗਲਾਂ ਤੇ ਇੱਕ ਲੱਤ ਵੱਢ ਕੇ ਨਾਲ ਹੀ ਲੈ ਗਏ ਹਮਲਾਵਰ

ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾ ਕਰਨ ਵਾਲੇ ਮੁਲਜ਼ਮਾਂ ਨੇ ਗ੍ਰੰਥੀ ਸਿੰਘ ‘ਤੇ ਹਮਲਾ ਕਰਕੇ ਉਸ ਦੀ ਇੱਕ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਅਤੇ ਹਮਲਾਵਰ ਗ੍ਰੰਥੀ ਸਿੰਘ ਦੀ ਵੱਢੀ ਲੱਤ ਨਾਲ ਹੀ ਲੈ ਗਏ।

ਇਸ ਦੀ ਪੁਸ਼ਟੀ ਐਸ. ਐਚ. ਓ. ਗੋਇੰਦਵਾਲ ਸਾਹਿਬ ਰਜਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਗ੍ਰੰਥੀ ਦੀ ਪਛਾਣ ਸੁਖਚੈਨ ਸਿੰਘ ਉਰਫ਼ ਚੰਨਾ ਪੁੱਤਰ ਸ਼ੇਰ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ ਜੋ ਹਾਲ ਦੀ ਘੜੀ ਬੇਹੋਸ਼ੀ ਦੀ ਹਾਲਤ ਵਿਚ ਹੈ, ਜਦੋਂ ਕਿ ਪੁਲਿਸ ਪਾਰਟੀ ਬਿਆਨ ਲੈਣ ਲਈ ਪਹੁੰਚ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਜੋ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦੇ ਹਨ, ਬੀਤੀ 8 ਵਜੇ ਦੀ ਦੇ ਕਰੀਬ ਜਦ ਉਹ ਘਰ ਵਾਪਿਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਉਨ੍ਹਾਂ ਉੱਪਰ ਹਮਲਾ ਕਰ ਉਨ੍ਹਾਂ ਦੀ ਲੱਤ ਵੱਢ ਕੇ ਨਾਲ਼ ਹੀ ਲੈ ਗਏ ਅਤੇ ਹਮਲੇ ਦੌਰਾਨ ਉਨ੍ਹਾਂ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ। ਜਿੰਨਾ ਨੂੰ ਜ਼ਖਮੀ ਹਾਲਤ ਵਿਚ ਅਮਨਦੀਪ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ।

Check Also
Close
Back to top button