
ਸ਼ਿਵ ਸੈਨਾ ਨੇਤਾ ਸੁਭਾਸ਼ ਗੋਰੀਆ ਵੱਲੋਂ ਅੱਜ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕਰਨ ਦੀ ਧਮਕੀ ਦੇਣ ਤੋਂ ਬਾਅਦ ਤੁਰੰਤ ਜਲੰਧਰ ਵੈਸਟ ਦੇ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸੁਭਾਸ਼ ਗੋਰੀਆ ਨੂੰ ਪਰਿਵਾਰ ਸਮੇਤ ਹਿਰਾਸਤ ਵਿਚ ਲੈ ਲਿਆ। ਪੁਲਿਸ ਵੱਲੋਂ ਸੁਭਾਸ਼ ਗੋਰੀਆ, ਉਸ ਦੀ ਪਤਨੀ ਪਰਵੀਨ, ਭਰਾ ਬਲਬੀਰ ਅਤੇ ਸਮਰਥਕ ਅਮਿਤ ਖ਼ਿਲਾਫ਼ ਧਾਰਾ 7/51 ਦੇ ਤਹਿਤ ਕਾਰਵਾਈ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਸ਼ਿਵ ਸੈਨਾ ਨੇਤਾ ਸੁਭਾਸ਼ ਗੋਰੀਆ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਕ ਵੀਡੀਓ ਵਾਇਰਲ ਕੀਤੀ, ਜਿਸ ਵਿਚ ਉਸ ਨੇ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਉਸ ਦੇ ਨਾਲ ਜੁੜੇ ਲੋਕਾਂ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਇਸ ਦੀ ਸ਼ਿਕਾਇਤ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਕਈ ਵਾਰ ਦਿੱਤੀ ਹੈ। ਇਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਵੱਲੋਂ ਕਿਸੇ ਨੂੰ ਵੀ ਇਸ ਮਾਮਲੇ ਵਿਚ ਗਿ੍ਫਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ। ਉਸ ਨੇ ਕਿਹਾ ਕਿ ਪੁਲਿਸ ਦੀ ਇਸ ਿਢੱਲੀ ਕਾਰਗੁਜ਼ਾਰੀ ਕਰਕੇ ਉਹ ਸਾਢੇ ਗਿਆਰਾਂ ਵਜੇ ਆਪਣੇ ਪਰਿਵਾਰ ਸਮੇਤ ਖੁਦਕੁਸ਼ੀ ਕਰ ਲਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਤੇ ਹੋਵੇਗੀ