
ਜਲੰਧਰ ‘ਚ ਗੰਨ ਕਲਚਰ ਖਿਲਾਫ ਪੰਜਾਬ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਹੁਣ ਸੋਸ਼ਲ ਮੀਡੀਆ ‘ਤੇ ਇਕ ਨੌਜਵਾਨ ਹਿੰਦੂ ਨੇਤਾ ਦਾ ਹਥਿਆਰਾਂ ਦਾ ਪ੍ਰਚਾਰ ਕਰਨ ਦਾ ਵੀਡੀਓ ਵਾਇਰਲ ਹੋਇਆ ਹੈ। ਇਹ ਵੀਡੀਓ ਵਾਇਰਲ ਹੁੰਦੇ ਹੀ ਜਲੰਧਰ ਦੇਹਾਤ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਨੌਜਵਾਨ ਹਿੰਦੂ ਨੇਤਾ ਅਭਿਸ਼ੇਕ ਉਰਫ ਅਭੀ ਬਖਸ਼ੀ ਖਿਲਾਫ ਥਾਣਾ ਲਾਂਬੜਾ ਵਿਖੇ ਮਾਮਲਾ ਦਰਜ ਕਰ ਲਿਆ ਹੈ।