ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਾਂਚ ਬਿਊਰੋ ਦੇ ਡਾਇਰੈਕਟਰ ਬੀ ਚੰਦਰ ਸ਼ੇਖਰ ਨੇ ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿਖੇ ਚਰਚ ‘ਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਤੇ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।
ਐਸਆਈਟੀ ਦੀ ਅਗਵਾਈ ਇੰਸਪੈਕਟਰ ਜਨਰਲ ਪੁਲਿਸ ਫਿਰੋਜ਼ਪੁਰ ਰੇਂਜ ਕਰ ਕਰਨਗੇ ਜਦੋਂਕਿ ਦੋ ਮੈਂਬਰਾਂ ‘ਚ ਐਸਐਸਪੀ ਤਰਨਤਾਰਨ ਤੇ ਐਸਪੀ ਇਨਵੈਸਟੀਗੇਸ਼ਨ ਤਰਨਤਾਰਨ ਸ਼ਾਮਲ ਹਨ।