ਭਿਆਨਕ ਹਾਦਸਾ; ਸਕੂਲ ਬੱਸ ਤੇ ਟਰੱਕ ਦੀ ਟੱਕਰ, 13 ਬੱਚਿਆਂ ਦੀ ਮੌਤ
Jan 20, 2026
ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ 11 ਸਕੂਲੀ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੋ ਹੋਰਾਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।
ਦੱਖਣੀ ਅਫਰੀਕਾ ਦੇ ਗੌਤੇਂਗ ਸੂਬੇ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਮਿੰਨੀ ਬੱਸ ਅਤੇ ਟਰੱਕ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਵਿੱਚ ਘੱਟੋ-ਘੱਟ 13 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਅਤੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ।
ਇਹ ਹਾਦਸਾ ਗੌਤੇਂਗ ਸੂਬੇ ਦੇ ਜੋਹਾਨਸਬਰਗ ਦੇ ਦੱਖਣ-ਪੱਛਮ ਵਿੱਚ ਸਵੇਰੇ 7 ਵਜੇ ਦੇ ਕਰੀਬ ਵਾਪਰਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਨਿੱਜੀ ਮਿੰਨੀ ਬੱਸ ਬੱਚਿਆਂ ਨੂੰ ਵੱਖ-ਵੱਖ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਲਿਜਾ ਰਹੀ ਸੀ ਜਦੋਂ ਇਹ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਸਿੱਧੀ ਟੱਕਰ ਹੋ ਗਈ।
ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੰਜ ਜ਼ਖਮੀਆਂ ਨੂੰ ਸੇਬੋਕੇਂਗ ਹਸਪਤਾਲ ਅਤੇ ਦੋ ਨੂੰ ਕੋਪਾਨੋਂਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਬੱਸ ਡਰਾਈਵਰ ਵੀ ਜ਼ਖਮੀ ਹੋ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਕਿਤਾਬਾਂ, ਸਕੂਲ ਬੈਗ ਅਤੇ ਸਟੇਸ਼ਨਰੀ ਸੜਕ ‘ਤੇ ਖਿੰ








