India
ਚੋਣ ਕਮਿਸ਼ਨ ਵਲੋਂ ਵਿਜੀਲੈਂਸ ਦੀ ਕਾਰਵਾਈ ਨੂੰ ਵੱਡਾ ਝਟਕਾ, ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਐਕਸ਼ਨ ‘ਤੇ ਰਿਪੋਰਟ ਤਲਬ

ਜਲੰਧਰ ਦੇ ਕਸਬਾ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਨੂੰ ਚੋਣ ਕਮਿਸ਼ਨ ਨੇ ਝਟਕਾ ਦਿੱਤਾ ਹੈ। ਚੋਣ ਕਮਿਸ਼ਨ ਨੇ ਸਮੁੱਚੇ ਮਾਮਲੇ ਦੀ ਰਿਪੋਰਟ ਤਲਬ ਕਰ ਲਈ ਹੈ। ਇਹ ਰਿਪੋਰਟ ਚੋਣ ਕਮਿਸ਼ਨ ਦੇ ਵਿਸ਼ੇਸ਼ ਆਬਜ਼ਰਵਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਤਲਬ ਕੀਤੀ ਹੈ। ਇਹ ਰਿਪੋਰਟ ਅੱਜ ਸ਼ਾਮ ਤੱਕ ਭਾਰਤੀ ਚੋਣ ਕਮਿਸ਼ਨ ਨੂੰ ਭੇਜਣੀ ਹੋਵੇਗੀ।