ਚੋਣ ਕਮਿਸ਼ਨ ਵੱਲੋਂ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਤ੍ਰਿਪੁਰਾ ਵਿੱਚ 16 ਫਰਵਰੀ, ਮੇਘਾਲਿਆ ਅਤੇ ਨਾਗਾਲੈਂਡ ਵਿੱਚ 27 ਫਰਵਰੀ ਨੂੰ ਚੋਣਾਂ ਹੋਣਗੀਆਂ। ਤਿੰਨਾਂ ਰਾਜਾਂ ਵਿੱਚ 2 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਚੋਣਾਂ ਦੇ ਨਤੀਜੇ ਸਾਹਮਣੇ ਆਉਣਗੇ।
ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਤਿੰਨਾਂ ਰਾਜਾਂ ਵਿੱਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਨਾਗਾਲੈਂਡ ਵਿਧਾਨ ਸਭਾ ਦੀ ਮਿਆਦ 12 ਮਾਰਚ ਨੂੰ ਖਤਮ ਹੋ ਰਹੀ ਹੈ, ਜਦਕਿ ਮੇਘਾਲਿਆ ਅਤੇ ਤ੍ਰਿਪੁਰਾ ਵਿਧਾਨ ਸਭਾਵਾਂ ਦੀ ਮਿਆਦ ਕ੍ਰਮਵਾਰ 15 ਅਤੇ 22 ਮਾਰਚ ਨੂੰ ਖਤਮ ਹੋ ਰਹੀ ਹੈ।