
First got status…then student committed suicide by jumping from the roof at Lovely University
ਪੰਜਾਬ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਹੋਸਟਲ ਤੋਂ ਛਾਲ ਮਾਰ ਕੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਲੰਧਰ ਦੇ ਫਿਲੌਰ ਦੇ ਸਲੇਮ ਖੁਰਦ ਪਿੰਡ ਦੇ ਰਹਿਣ ਵਾਲੇ ਨਿਖਿਲ ਵਜੋਂ ਹੋਈ ਹੈ। ਫਗਵਾੜਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਜਮ੍ਹਾਂ ਕਰਵਾ ਦਿੱਤਾ ਹੈ।
ਵੱਡੀ ਖਬਰ, ‘ਆਪ’ ਦੀ ਰੈਲੀ ਵਾਲੀ ਥਾਂ ਨੇੜੇ ਭਿਆਨਕ ਹਾਦਸਾ, 5 ਪੁਲਿਸ ਮੁਲਾਜ਼ਮ ਜ਼ਖਮੀ
ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਨੌਜਵਾਨ ਪਿਛਲੇ ਕੁੱਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸਟੇਟਸ ਪੋਸਟ ਕੀਤਾ, ਫਿਰ ਸ਼ੱਕੀ ਹਾਲਾਤਾਂ ‘ਚ ਛੱਤ ਤੋਂ ਛਾਲ ਮਾਰ ਦਿੱਤੀ।
ਪੰਜਾਬ ਦੀ ਇਸ ਵੱਡੀ ਯੂਨੀਵਰਸਿਟੀ ਨੂੰ ਹਾਈਕੋਰਟ ਵਲੋਂ ਕਰੋੜਾਂ ਦਾ ਜੁਰਮਾਨਾ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਫਗਵਾੜਾ ਭਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਨੂੰ ਸੂਚਨਾ ਮਿਲੀ ਕਿ ਇੱਕ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ, ਉਹ ਤੇ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ। ਜਾਂਚ ਦੌਰਾਨ, ਉਨ੍ਹਾਂ ਨੂੰ ਪਤਾ ਲੱਗਾ ਕਿ ਫਿਲੌਰ ਦੇ ਸਲੇਮ ਖੁਰਦ ਦਾ ਰਹਿਣ ਵਾਲਾ ਨਿਖਿਲ ਸੋਮਵਾਰ ਸਵੇਰੇ ਆਮ ਵਾਂਗ ਯੂਨੀਵਰਸਿਟੀ ਪਹੁੰਚਿਆ, ਉਸ ਦੁਪਹਿਰ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸਟੇਟਸ ‘ਚ ਖੁਦਕੁਸ਼ੀ ਦਾ ਜ਼ਿਕਰ ਕੀਤਾ, ਤੇ ਫਿਰ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਜਾਂਚ ਲਈ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਜਮ੍ਹਾਂ ਕਰਵਾ ਦਿੱਤਾ ਹੈ।









